ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਚੱਲਣ ਵਾਲੇ ਵਿਕਾਸ ਦੇ ਜਾਂ ਹੋਰ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ: ਰਾਕੇਸ਼ ਵਰਮਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਨੀਤੀ ਆਯੋਗ ਭਾਰਤ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਸਬੰਧਿਤ ਸਕੀਮਾਂ ਦਾ ਡਾਟਾ ਵਿਭਾਗੀ ਅਧਿਕਾਰੀਆਂ ਵੱਲੋਂ ਪੋਰਟਲ ਤੇ ਅਪਲੋਡ ਕੀਤਾ ਜਾ ਰਿਹਾ ਹੈ। ਇਸ ਤੇ ਵਿਚਾਰ ਚਰਚਾ ਕਰਨ ਲਈ ਨਵੀਂ ਦਿੱਲੀ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਦੇ ਵਧੀਕ ਸਕੱਤਰ ਰਾਕੇਸ਼ ਕੁਮਾਰ ਵਰਮਾ ਨੇ ਸਿੱਖਿਆ, ਸਿਹਤ ਅਤੇ ਜ਼ਿਲ੍ਹਾ ਪ੍ਰੋਗਰਾਮ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਰਕਟ ਹਾਊਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਗੁਜਰਾਲ ਅਤੇ ਐੱਸਡੀਐੱਮ ਓਮ ਪ੍ਰਕਾਸ਼ ਹਾਜ਼ਰ ਸਨ।

Advertisements

ਰਾਕੇਸ਼ ਕੁਮਾਰ ਵਰਮਾ ਨੇ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦੀ ਜਾਣਕਾਰੀ ਵਿਭਾਗੀ ਅਧਿਕਾਰੀਆਂ ਤੋਂ ਹਾਸਲ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੁਸ਼ਕਲਾਂ ਦੇ ਹੱਲ ਵੀ ਕੱਢੇ। ਉਨ੍ਹਾਂ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿੱਚ ਚੱਲਣ ਵਾਲੇ ਵਿਕਾਸ ਦੇ ਜਾਂ ਹੋਰ ਪ੍ਰਾਜੈਕਟ ਤੇ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਤੇ ਵੀ ਕੁਝ ਕਮੀਆਂ ਕਰਕੇ ਨਿਸਚਿਤ ਟਾਰਗੇਟ ਤੋਂ ਕੰਮ ਪਿੱਛੇ ਚੱਲ ਰਹੇ ਹਨ ਤਾਂ ਉਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਨਿਸਚਿਤ ਟੀਚਿਆ ਨੂੰ ਪੂਰਾ ਕੀਤਾ ਜਾ ਸਕੇ।

ਉਨ੍ਹਾਂ ਬੇਟੀ ਬਚਾਓ ਬੇਟੀ ਪੜ੍ਹਾਓ, ਪਾਇਲਟ ਪ੍ਰਾਜੈਕਟ, ਆਂਗਣਵਾੜੀ ਸੈਂਟਰਾਂ ਆਦਿ ਵਿਭਾਗੀ ਸਕੀਮਾਂ ਬਾਰੇ ਸਬੰਧਿਤ ਵਿਭਾਗੀ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਵੱਖ-ਵੱਖ ਸਕੀਮਾਂ ਤਹਿਤ ਮਿਲੇ ਫੰਡਾਂ ਦੀ ਵਰਤੋਂ ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਜੋ ਵੀ ਕੰਮ ਅਧੂਰੇ ਹਨ ਇਨ੍ਹਾਂ ਫੰਡਾਂ ਨਾਲ ਜਲਦੀ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਡਾਟਾ ਇਕੱਤਰ ਕਰਨ ਲਈ ਸਬੰਧਿਤ ਵਿਭਾਗਾਂ ਵੱਲੋਂ ਕੰਮ ਨੂੰ ਬਾਖੂਬੀ ਤਰੀਕੇ ਨਾਲ ਨਿਭਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਸਾਡੇ ਜ਼ਿਲ੍ਹੇ ਨੂੰ ਕਈ ਫੰਡ ਮਨਜੂਰ ਹੋ ਕੇ ਇਨ੍ਹਾਂ ਫੰਡਾਂ ਨਾਲ ਸਿੱਖਿਆ ਤੇ ਸਿਹਤ ਸੰਸਥਾਵਾਂ ਵਿੱਚ ਵਿਕਾਸ ਦੇ ਕੰਮਾ ਚੱਲ ਰਹੇ ਹਨ ਅਤੇ ਹੋਰ ਵੀ ਫੰਡ ਮਨਜ਼ੂਰ ਹੋ ਰਹੇ ਹਨ। ਇਸ ਉਪਰੰਤ ਸਾਰੇ ਅਫਸਰਾਂ ਵੱਲੋਂ ਇਹ ਵਿਸ਼ਵਾਸ ਦਵਾਇਆ ਗਿਆ ਕਿ ਉਹ ਇਸ ਪ੍ਰੋਗਰਾਮ ਤਹਿਤ ਆਪਣੇ ਵਿਭਾਗ ਨਾਲ ਸਬੰਧਿਤ ਹਰ ਇੱਕ ਸਕੀਮ ਦਾ ਨਿਰੀਖਣ ਕਰਨ ਉਪਰੰਤ ਵਿਕਾਸ ਦੇ ਕੰਮਾਂ ਨੂੰ ਹੋਰ ਤੇਜ਼ ਕਰਨਗੇ।

ਇਸ ਮੌਕੇ ਪਲੈਨਿੰਗ ਅਫਸਰ ਸੰਜੀਵ ਮੈਨੀ, ਸਿਵਲ ਸਰਜਨ ਡਾ. ਰਾਜਿੰਦਰ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਰਾਜੀਵ ਛਾਬੜਾ, ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ.ਸੁਖਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਚਮਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here