ਭਾਜਪਾ ਆਗੂ ਤਜਿੰਦਰ ਪਾਲ ਬੱਗਾ ਨੇ ਸੀਐਮ ਮਾਨ ਖਿਲਾਫ ਸ਼ਰਾਬ ਪੀ ਕੇ ਸ਼੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਤੇ ਕਰਵਾਈ ਸ਼ਿਕਾਇਤ ਦਰਜ

ਚੰਡੀਗੜ੍ਹ ( ਦ ਸਟੈਲਰ ਨਿਊਜ਼),ਰਿਪੋਰਟ: ਜੋਤੀ ਗੰਗੜ੍ਹ। ਬੀਤੇ ਦਿਨੀਂ ਸੀਐਮ ਭਗਵੰਤ ਮਾਨ ਤੇ ਸ਼ਰਾਬ ਪੀ ਕੇ ਸ਼੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਦੇ ਦੋਸ਼ ਲਗਾਏ ਗਏ ਸਨ। ਜਿਸਦੇ ਕਾਰਣ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਇਸ ਮਾਮਲੇ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisements

ਪਰ ਤਜਿੰਦਰ ਪਾਲ ਸਿੰਘ ਬੱਗਾ ਕੌਮੀ ਸਕੱਤਰ ਬੀਜੇਪੀ ਯੂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਹਨਾਂ ਨੇ ਡੀਜੀਪੀ ਪੰਜਾਬ ਨੂੰ ਬੇਨਤੀ ਕੀਤੀ ਹੈ ਕਿ ਉਸਦੀ ਸ਼ਿਕਾਇਤ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ।

LEAVE A REPLY

Please enter your comment!
Please enter your name here