ਸ਼ਹਿਰ ‘ਚ ਅਮਨ ਸ਼ਾਂਤੀ ਦਾ ਮਾਹੌਲ ਕਾਇਮ ਰੱਖਿਆ ਜਾਊਗਾ: ਐੱਸਐੱਚਓ ਸੁਰਜੀਤ ਸਿੰਘ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਥਾਣਾ ਸਿਟੀ ਕਪੂਰਥਲਾ ਵਿਖੇ ਬਤੋਰ ਨਵੇਂ ਐੱਸਐੱਚਓ ਸੁਰਜੀਤ ਸਿੰਘ ਪੱਤੜ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਕਪੂਰਥਲਾ ਚ ਪਹਿਲਾਂ ਵੀ ਬਤੌਰ ਥਾਣਾ ਸਿਟੀ ਐਸਐਚਓ, ਪੀਸੀਆਰ ਇੰਚਾਰਜ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਥਾਣਾ ਸਿਟੀ ਦਾ ਚਾਰਜ ਸਾਂਭਣ ਤੋਂ ਬਾਅਦ ਸੁਰਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਚ ਅਮਨ ਸ਼ਾਂਤੀ ਨੂੰ ਬਹਾਲ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ । ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਕਪੂਰਥਲਾ ‘ਚ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਬਾਜ਼ ਆ ਜਾਣ ਨਹੀਂ ਤਾਂ ਉਨ੍ਹਾਂ ਨੂੰ ਕਾਨੂੰਨ ਦੇ ਹਿਸਾਬ ਨਾਲ ਸਬਕ ਸਿਖਾਇਆ ਜਾਵੇਗਾ ਸ਼ਹਿਰ ਵਿੱਚ ਚੱਲ ਰਹੇ ਨਸ਼ੇ, ਦੜੇ ਸੱਟੇ, ਜਿਸਮਫਰੋਸ਼ੀ, ਜੁਆ ਆਦਿ ਹੋ ਰਹੇ ਗੈਰਕਾਨੂੰਨੀ ਕੰਮ ਬਾਰੇ ਜਦੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਪੂਰਥਲਾ ਸ਼ਹਿਰ ਨੂੰ ਸਾਫ ਸੁਥਰਾ ਸ਼ਹਿਰ ਬਣਾਉਣ ਚ ਕਿਸੇ ਤਰ੍ਹਾਂ ਦੀ ਕੋਈ ਵੀ ਕਸਰ ਨਹੀਂ ਛੱਡਣਗੇ॥

Advertisements

ਉਨ੍ਹਾਂ ਨੇ ਗ਼ਲਤ ਕੰਮ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇਹ ਕੰਮ ਜਲਦ ਹੀ ਬੰਦ ਕਰ ਦੇਣ ਕਿਉਂਕਿ ਉਹ ਕਪੂਰਥਲਾ ਵਿੱਚ ਇਹ ਕੰਮ ਨਹੀਂ ਹੋਣ ਦੇਣਗੇ ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਆਲੇ ਦੁਆਲੇ ਕੋਈ ਗਲਤ ਕੰਮ ਹੁੰਦਾ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ਉਨ੍ਹਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ ਉਨ੍ਹਾਂ ਨੂੰ ਕਿਸੇ ਦੇ ਵੀ ਕੋਲੋਂ ਡਰਨ ਦੀ ਲੋੜ ਨਹੀਂ ਹੈ । ਕਪੂਰਥਲਾ ਪੁਲਸ ਪ੍ਰਸ਼ਾਸ਼ਨ ਹਮੇਸ਼ਾ ਉਨ੍ਹਾਂ ਦੇ ਨਾਲ ਖਡ਼੍ਹਾ ਹੈ ਜੋ ਚੰਗੇ ਕੰਮ ਲਈ ਪੁਲਸ ਪ੍ਰਸ਼ਾਸਨ ਦਾ ਸਾਥ ਦੇਵੇਗਾ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਕਿਸ ਤਰ੍ਹਾਂ ਦੇ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ। ਸੁਰਜੀਤ ਸਿੰਘ ਪੱਤੜ ਨੇ ਕਿਹਾ ਕਿ ਉਹ ਪਹਿਲਾਂ ਵੀ ਕਪੂਰਥਲੇ ਵਿਚ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ ਕਪੂਰਥਲਾ ਲੋਕ ਕਾਫ਼ੀ ਸਿਆਣੇ ਹਨ ਉਨ੍ਹਾਂ ਨੂੰ ਉਮੀਦ ਹੈ ਕਿ ਕਪੂਰਥਲਾ ਦੇ ਲੋਕ ਪੁਲਸ ਪ੍ਰਸ਼ਾਸਨ ਦਾ ਪੂਰਾ ਸਾਥ ਦੇਣਗੇ ਅਤੇ ਪੁਲਸ ਵੀ ਉਨ੍ਹਾਂ ਨੂੰ ਕਪੂਰਥਲਾ ਸ਼ਹਿਰ ਵਿੱਚ ਰਹਿਣ ਲਈ ਵਧੀਆ ਪ੍ਰਬੰਧ ਕਰਵਾਉਣਗੇ ਇੰਸਪੈਕਟਰ ਪੱਤਰ ਨੇ ਨਸ਼ਾ ਵੇਚਣ ਵਾਲਿਆਂ ਨੂੰ ਅਤੇ ਹੋਰ ਮਾੜੇ ਕੰਮ ਕਰਨ ਵਾਲਿਆਂ ਨੂੰ ਇਕ ਮੌਕਾ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਮਾੜੇ ਕੰਮ ਬੰਦ ਕਰ ਦਿਓ ਜਾਂ ਫਿਰ ਪੁਲਸ ਪ੍ਰਸ਼ਾਸਨ ਨੂੰ ਆਪਣੇ ਆਪ ਨੂੰ ਸਰੰਡਰ ਕਰਨ ਕਿਉਂਕਿ ਹੁਣ ਕਪੂਰਥਲੇ ਵਿਚ ਕਿਸੇ ਤਰ੍ਹਾਂ ਦਾ ਵੀ ਕੋਈ ਗਲਤ ਕੰਮ ਨਹੀਂ ਹੋਣ ਦਿੱਤਾ ਜਾਵੇਗਾ । ਅਖੀਰ ਵਿਚ ਉਨ੍ਹਾਂ ਨੇ ਕਿਹਾ ਕਿ ਥਾਣਾ ਸਿਟੀ ਵਿੱਚ ਜਦੋਂ ਕੋਈ ਆਪਣਾ ਕੰਮ ਕਰਵਾਉਣ ਲਈ ਆਉਂਦਾ ਹੈ ਤਾਂ ਕੋਈ ਵੀ ਪੁਲਸ ਕਰਮਚਾਰੀ ਉਨ੍ਹਾਂ ਤੋਂ ਰਿਸ਼ਵਤ ਮੰਗਦਾ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here