14 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਕਰਵਾਇਆ ਜਾਗਰੂਕਤਾ ਸੈਮੀਨਾਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ ਵਿਖੇ 14 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸੰਬੰਧੀ ਔਰਤਾਂ ਦੇ ਹੱਕਾਂ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

Advertisements

ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਏਕਤਾ ਉੱਪਲ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ 14 ਮਈ ਨੂੰ ਜ਼ਿਲ੍ਹਾ ਫਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਕੇ ਰਾਜ਼ੀਨਾਮਾ ਹੋਣ ਯੋਗ ਕੇਸ ਲੱਗ ਸਕਦੇ ਹਨ। ਇਸ ਤੋਂ ਇਲਾਵਾ ਇਸ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ। ਇਸ ਤੋਂ ਬਾਅਦ ਜੱਜ ਸਾਹਿਬ ਨੇ ਔਰਤਾਂ ਦੇ ਹੱਕਾਂ ਪ੍ਰਤੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਪੌਕਸੌ ਐਕਟ ਅਤੇ ਔਰਤਾਂ ਨੂੰ ਮਿਲਣ ਵਾਲੀਆਂ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਨੇ ਗੁਰੂਹਰਸਹਾਏ ਬਾਰ ਐਸੋਸੀਏਸ਼ਨ ਦੇ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਲੋਕ ਵਿੱਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿੱਚ ਕੇਸ ਲਗਵਾਉਣੇ ਹਨ ਤਾਂ ਜ਼ੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ। ਇਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਵੀ ਬਰਬਾਦ ਹੋਣ ਤੋਂ ਬਚੇਗਾ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸਾਰੇ ਪੈਨਲ ਐਡਵੋਕੇਟ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੋਵੇਂ ਜੁਡੀਸ਼ੀਅਲ ਅਫਸਰ ਸਾਹਿਬਾਨ ਜ਼ੋਕਿ ਸਬ ਤਹਿਸੀਲ ਗੁਰੂਹਰਸਹਾਏ ਵਿਖੇ ਤਾਇਨਾਤ ਹਨ. ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ ਬਾਰੇ ਕਿਹਾ ਗਿਆ। ਇਸ ਦੇ ਨਾਲ ਜੱਜ ਸਾਹਿਬ ਨੇ ਫਰੰਟ ਆਫਿਸ ਗੁਰੂਹਰਸਹਾਏ ਕੋਰਟ ਕੰਪਲੈਕਸ ਦਾ ਵੀ ਦੌਰਾ ਕੀਤਾ ਫਰੰਟ ਆਫਿਸ ਵਿੱਚ ਆਉਣ ਵਾਲੀ ਆਮ ਜਨਤਾ ਅਤੇ ਪੈਨਲ ਦੇ ਵਕੀਲਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਬਾਰੇ ਵੀ ਭਰੋਸਾ ਦਿੱਤਾ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਾਰੇ ਵਕੀਲਾਂ ਨੂੰ ਪਰੋ ਬੋਨੋ ਸੇਵਾਵਾਂ ਦੇ ਕੇ ਵਕਾਲਤ ਦੀ ਸੇਵਾ ਕਰਨ ਦੀ ਬੇਨਤੀ ਵੀ ਕੀਤੀ। ਅੰਤ ਵਿੱਚ ਗੁਰੂਹਰਸਹਾਏ ਦੇ ਜੱਜ ਸਾਹਿਬ ਵੱਲੋਂ ਅਤੇ ਵਕੀਲਾਂ ਵੱਲੋਂ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਇਸ ਮੌਕੇ ਸਬ ਡਵੀਜਨ ਗੁਰੂਹਰਸਹਾਏ ਦੇ ਜੱਜ ਸਾਹਿਬਾਨ ਨੀਰਜ ਸਿੰਗਲਾ ਅਤੇ ਲਵਪ੍ਰੀਤ ਕੌਰ ਵੀ ਹਾਜ਼ਰ ਸਨ । ਇਸ ਮੌਕੇ ਬਾਰ ਐਸੋਸੀਏਸ਼ਨ ਦਾ ਵਧੀਕ ਪ੍ਰਧਾਨ ਸੁਨੀਲ ਕੰਬੋਜ਼ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here