ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਹੋਣੀ ਚਾਹੀਦੀ ਹੈ ਕਾਰਵਾਈ: ਸ਼ਮਸ਼ੇਰ ਦੂਲੋ

ਨਾਭਾ ( ਦ ਸਟੈਲਰ ਨਿਊਜ਼), ਰਿਪੋਰਟ: ਜਤਿੰਦਰ ਕੁਮਾਰ। ਨਾਭਾ ਵਿਖੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਇੱਕ ਧਾਰਮਿਕ ਸਮਾਗਮ ਵਿੱਚ ਨਤਮਸਤਕ ਹੋਏ। ਇਸ ਮੌਕੇ ਦੂਲੋ ਨੇ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਧਰਮਸੋਤ ਖਿਲਾਫ ਵੱਡਾ ਬਿਆਨ ਦਿੱਤਾ ਸੀ । ਉਨ੍ਹਾਂ ਕਿਹਾ ਕਿ ਇਹ ਬਹੁਤ ਵਧੀਆ ਫੈਸਲਾ ਹੈ, ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisements

ਉਨ੍ਹਾਂ ਕਿਹਾ ਕਿ ਐੱਸ.ਸੀ ਭਾਈਚਾਰੇ ਦੇ ਖ਼ਿਲਾਫ਼ ਜਾਖੜ ਨੇ ਬਿਆਨ ਦਿੱਤਾ ਸੀ, ਉਹ ਉਸਦੀ ਨਿੰਦਾਂ ਕਰਦੇ ਹਨ। ਇਸਤੋਂ ਇਲਾਵਾ ਕਾਂਗਰਸ ਦੇ ਆਪਸੀ ਕਲੇਸ਼ ਨੂੰ ਲੈ ਕੇ ਦੁਲੋ ਨੇ ਕਿਹਾ ਕਿ ਰਾਜਾ ਵੜਿੰਗ ਪ੍ਰਧਾਨ ਬਣੇ ਹਨ। ਹਰ ਪਾਰਟੀ ਵਿਚ ਕੁਰਸੀ ਦੀ ਦੌੜ ਹੁੰਦੀ ਹੈ। ਸੁਖਬੀਰ ਬਾਦਲ ਵੱਲੋਂ ਲਗਾਏ ਗੰਭੀਰ ਦੋਸ਼ ਭੰਗਵਤ ਮਾਨ ਨੂੰ ਤਲਵੰਡੀ ਸਾਬੋ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਾਬ ਪੀ ਕੇ ਜਾਣ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੀ ਨਿੰਦਾ ਕਰਦੇ ਹਨ ਪਰ ਗੁਰਦੁਆਰਾ ਸਾਹਿਬ ਦਾ ਸਟਾਫ਼ ਉਸ ਸਮੇਂ ਕਿਥੇ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਜ਼ੇ ਨਵੀਂ -ਨਵੀਂ ਸਰਕਾਰ ਬਣੀ ਹੈ, ਇਸ ਲਈ ਉਹ ਇਸਤੇ ਕੋਈ ਕਮੈਟ ਨਹੀਂ ਕਰਨਗੇ।

LEAVE A REPLY

Please enter your comment!
Please enter your name here