ਪੰਜਾਬ ਵਿੱਚ ਬਿਜਲੀ ਦੇ ਮੌਜੂਦਾ ਹਾਲਾਤਾਂ ਬਾਰੇ ਸਰਕਾਰ ਵ੍ਹਾਈਟ ਪੇਪਰ ਜਾਰੀ ਕਰੇ: ਪ੍ਰਤਾਪ ਬਾਜਵਾ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਪੰਜਾਬ ਵਿੱਚ ਮੁੱਖ-ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੀ ਸਪਲਾਈ ਦੇ ਐਲਾਨ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਤੇ ਸਵਾਲ ਚੁੱਕਦੇ ਕਿਹਾ ਕਿ ਮੁਫ਼ਤ ਬਿਜਲੀ ਤਾ ਬਾਅਦ ਵਿੱਚ ਪੰਜਾਬ ਸਰਕਾਰ ਕੋਲ ਕਿੰਨੀ ਬਿਜਲੀ ਹੈ ਅਤੇ ਕਿੰਨੀ ਦੀ ਲੋੜ੍ਹ ਹੈ, ਇਸ ਬਾਰੇ ਸਰਕਾਰ ਨੂੰ ਵੀ ਸਪੱਸ਼ਟ ਅੰਕੜੇ ਨਹੀਂ ਹਨ । ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਦੀ ਲੋੜ ਅਤੇ ਸਰਪਲੱਸ ਬਿਜਲੀ ਬਾਰੇ ਆਪਣੇ ਵ੍ਹਾਈਟ ਪੇਪਰ ਜਾਰੀ ਕਰੇ ।

Advertisements

ਇਸਦੇ ਨਾਲ ਹੀ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ ਅਤੇ ਉਹ ਦਿਨਾਂ ਵਿੱਚ ਗਰਮੀ ਦਾ ਪ੍ਰਕੋਪ ਵੀ ਵਧਣ ਨਾਲ ਸ਼ਹਿਰੀ ਖੇਤਰ ਵਿੱਚ ਖਪਤ ਵੀ ਵਧਣੀ ਹੈ ਅਤੇ ਉਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ ਸਿਖਰ ਉੱਤੇ ਹੋਵੇਗੀ, ਜਿਸ ਲਈ ਪੰਜਾਬ ਦੇ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾਂ ਕਰਨਾ ਹੋਵੇਗਾ ਕਿਉਕਿ ਪੰਜਾਬ ਸਰਕਾਰ ਪੰਜਾਬ ਵਿੱਚ ਬਿਜਲੀ ਸਪਲਾਈ ਕਰਨ ਤੋਂ ਅਸਮਰੱਥ ਹੋ ਚੁੱਕੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਵੇਲੇ ਪੰਜਾਬ ਨੂੰ 9 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ ਜਦਕਿ ਸਰਕਾਰ ਕੋਲ 4 ਹਜ਼ਾਰ ਮੈਗਾਵਾਟ ਦੇ ਕਰੀਬ ਹੀ ਬਿਜਲੀ ਦੀ ਸਪਲਾਈ ਹੈ, ਜਿਸਦੇ ਕਾਰਨ ਸ਼ਹਿਰੀ ਖੇਤਰ ਵਿਚ ਵੀ ਲੋਕਾਂ ਨੂੰ ਵੱਡੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਪ੍ਰਤਾਪ ਬਾਜਵਾ ਨੇ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜੀ ਹੋਈ ਹੈ । ਹਰ ਦਿਨ ਕਤਲ ਦੀਆ ਵਾਰਦਾਤਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ, ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਫੋਰਸ ਦਾ ਗਠਨ ਕੀਤਾ ਗਿਆ ਹੈ ਪਰ ਇਸ ਫੋਰਸ ਦੀ ਕੀ ਕਾਰਗੁਜ਼ਾਰੀ ਹੈ ਉਸ ਬਾਰੇ ਅਜੇ ਪੰਜਾਬੀਆਂ ਨੂੰ ਕੁਝ ਵੀ ਸਪੱਸ਼ਟ ਨਹੀਂ ਹੈ। ਪੰਜਾਬ ਵਿੱਚ ਲੁੱਟਾਂ ਖੋਹਾਂ ਅਤੇ ਕਰਾਈਮ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਇਸਤੋਂ ਇਲਾਵਾ ਕਿਸਾਨਾਂ ਦੀ ਗੰਨੇ ਦੀ ਅਦਾਇਗੀ ਦੇ ਮੁੱਦੇ ਉੱਤੇ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੀ ਹੋਈ ਗੰਨੇ ਦੀ ਕੀਮਤ ਅਦਾ ਨਹੀਂ ਕਰ ਸਕੀ ਹੈ।

LEAVE A REPLY

Please enter your comment!
Please enter your name here