ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਦੇ ਮੰਤਰੀ ਹਰਜੋਤ ਬੈਂਸ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ (ਦ ਸਟੈਲਰ ਨਿਊਜ਼): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਖਣਨ ਤੇ ਭੂ-ਵਿਗਿਆਨ, ਕਾਨੂੰਨ ਤੇ ਵਿਧਾਨਕ ਮਾਮਲੇ ਅਤੇ ਜੇਲਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ ਕੀਤਾ ਗਿਆ, ਜਿਥੇ ਉਨ੍ਹਾਂ ਆਜ਼ਾਦੀ ਦੇ ਸੰਗਰਾਮ ਅਤੇ ਦੇਸ਼ ਨੂੰ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਪੇਸ਼ਕਾਰੀ ਕਰਦੀਆਂ ਗੈਲਰੀਆਂ ਗਹੁ ਨਾਲ ਦੇਖੀਆਂ।

Advertisements

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਅਤੇ ਹੋਰ ਸ਼ਖਸੀਅਤਾਂ ਦੇ ਨਾਲ ਯਾਦਗਾਰ ਵਿੱਚ ਬਣੇ ਮੀਨਾਰ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪਰੰਤ ਆਜ਼ਾਦੀ ਦੇ ਸੰਘਰਸ਼ ਅਤੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਵੱਲੋਂ ਪਾਏ ਯੋਗਦਾਨ ਨੂੰ ਬਿਆਨ ਕਰਦੀਆਂ ਸਮੂਹ ਗੈਲਰੀਆਂ ਦਾ ਦੌਰਾ ਕੀਤਾ ਅਤੇ ਆਜ਼ਾਦੀ ਸੰਗਰਾਮ ਨਾਲ ਸਬੰਧਤ ਲਘੂ ਫਿਲਮ ਵੀ ਦੇਖੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਨੂੰ ਦਰਸਾਉਂਦੀਆਂ ਤਸਵੀਰਾਂ ਦੇ ਨਾਲ-ਨਾਲ ਉਥੇ ਸਕਰੀਨਾਂ ‘ਤੇ ਪ੍ਰਦਰਸ਼ਿਤ ਅਤੇ ਲਿਖਿਤ ਵਿਸਥਾਰਿਤ ਜਾਣਕਾਰੀ ਨੂੰ ਵੀ ਵਾਚਿਆ ।

ਮੰਤਰੀ ਨੇ ਕਿਹਾ ਕਿ ਇਹ ਯਾਦਗਾਰ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਇੱਕ ਢੁੱਕਵੀ ਸ਼ਰਧਾਂਜਲੀ ਹੈ, ਜਿਥੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਵੱਲੋਂ ਦਿੱਤੀਆਂ ਮਹਾਨ ਸ਼ਹਾਦਤਾਂ ਨੂੰ ਸਹੀ ਪਰਿਪੇਖ ਵਿੱਚ ਪ੍ਰਦਰਸ਼ਿਤ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੇਸ਼ ਦੇ ਆਜ਼ਾਦੀ ਸੰਗਰਾਮ ਦੇ ਨਾਲ ਜੁੜੇ ਸੰਘਰਸ਼, ਬਹਾਦਰੀ ਅਤੇ ਦੇਸ਼ਭਗਤੀ ਦੀ ਅਮੀਰ ਵਿਰਾਸਤ ਬਾਰੇ ਜਾਣਕਾਰੀ ਦਿੰਦੇ ਹੋਏ ਸਾਡੇ ਨੌਜਵਾਨਾਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੀ ਭਾਵਨਾ ਦਾ ਸੰਚਾਰ ਕਰਦੀ ਰਹੇਗੀ। ਇਸ ਤੋਂ ਪਹਿਲਾਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਪਹੁੰਚਣ ‘ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਗਾਰਡ ਆਫ ਆਨਰ ਦਿੱਤਾ ਗਿਆ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਰਾਜਵਿੰਦਰ ਕੌਰ, ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਕੰਵਲਪ੍ਰੀਤ ਬਰਾੜ, ਐਸ.ਡੀ.ਐਮ. ਬਲਬੀਰ ਰਾਜ, ਐਸ.ਐਸ.ਪੀ. ਸਵਪਨ ਸ਼ਰਮਾ, ਪ੍ਰਬੰਧਕੀ ਕਮੇਟੀ ਦੇ ਮੀਤ ਪ੍ਰਧਾਨ ਸਤਨਾਮ ਮਾਣਕ, ਸਕੱਤਰ ਪ੍ਰਬੰਧਕੀ ਕਮੇਟੀ ਲਖਵਿੰਦਰ ਜੌਹਲ, ਮੈਂਬਰ ਪ੍ਰਬੰਧਕੀ ਕਮੇਟੀ ਰਮੇਸ਼ ਮਿੱਤਲ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here