ਸ਼ਰੋਮਣੀ ਅਕਾਲੀ ਦਲ ਨੇ ਐਸਜੀਪੀਸੀ ਮੈਂਬਰ ਬਲਦੇਵ ਚੂੰਘਾਂ ਨੂੰ ਪਾਰਟੀ ਦੇ ਖਿਲਾਫ ਪ੍ਰਚਾਰ ਕਰਨ ਤੇ ਕੱਢਿਆ ਬਾਹਰ

ਬਰਨਾਲਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਬਰਨਾਲਾ ਵਿੱਚ ਸ਼ਰੋਮਣੀ ਅਕਾਲੀ ਦਲ ਨੇ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਪਾਰਟੀ ਤੋਂ ਬਾਹਰ ਕੱਢਿਆ ਗਿਆ ਹੈ। ਇਹ ਫੈਸਲਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਵਲੋਂ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਨਾਲ ਮੀਟਿੰਗ ਕਰਨ ਤੋਂ ਬਾਅਦ ਲਿਆ ਗਿਆ। ਜਾਣਕਾਰੀ ਦਿੰਦਿਆਂ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਬਾਬਾ ਟੇਕ ਸਿੰਘ ਧਨੌਲਾ ਅਤੇ ਭਦੌੜ ਤੋਂ ਸ਼ਰੋਮਣੀ ਅਕਾਲੀ ਦਲ ਦੇ ਨੇਤਾ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਵੱਲੋਂ ਲਗਾਤਾਰ ਪਾਰਟੀ ਦੇ ਖਿਲਾਫ ਪ੍ਰਚਾਰ ਕੀਤੇ ਜਾ ਰਹੇ ਹਨ ਅਤੇ ਪਰ ਉਹਨਾਂ ਨੂੰ ਕਈ ਵਾਰ ਰੋਕਿਆਂ ਵੀ ਗਿਆ ਕਿ ਮੀਡਿਆ ਪਲੇਟਫਾਰਮ ਉੱਤੇ ਪਾਰਟੀ ਅਤੇ ਪਾਰਟੀ ਪ੍ਰਧਾਨ ਦੇ ਬਾਰੇ ਵਿੱਚ ਕੁੱਝ ਵੀ ਨਾ ਬੋਲਣ।

Advertisements

ਪਰ ਲਗਾਤਾਰ ਉਹਨਾਂ ਵੱਲੋਂ ਸ਼ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਾਰੇ ਗਲਤ ਬੋਲਿਆਂ ਜਾ ਰਿਹਾ ਸੀ। ਜਿਸਦੇ ਕਾਰਣ ਪਾਰਟੀ ਹਾਈਕਮਾਨ ਦੇ ਆਦੇਸ਼ ਦੇ ਅਨੁਸਾਰ ਬਲਦੇਵਵ ਸਿੰਘ ਚੂੰਘਾਂ ਨੂੰ ਪਾਰਟੀ ਤੋਂ 6 ਸਾਲ ਲਈ ਬਾਹਰ ਕੱਢਿਆਂ ਗਿਆ ਹੈ। ਇਸ ਦੋਰਾਨ ਉਹਨਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਨੇਤਾ ਪਾਰਟੀ ਅਤੇ ਪਾਰਟੀ ਪ੍ਰਧਾਨ ਦੇ ਖਿਲਾਫ ਗੱਲ ਕਰੇਗਾ ਤਾਂ ਇਹ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਉਸਨੂੰ ਤੁਰੰਤ ਪਾਰਟੀ ਤੋਂ ਬਾਹਰ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here