ਲਗਾਤਾਰ ਵੱਧ ਰਹੇ ਨਸ਼ੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਪਿੰਡਾਂ ਦੇ ਸਰਪੰਚਾਂ ਨੇ ਐੱਸਐੱਸਪੀ ਨੂੰ ਸੌਪਿਆਂ ਮੰਗ ਪੱਤਰ

ਗੁਰਦਾਸਪੁਰ ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਗੁਰਦਾਸਪੁਰ ਵਿੱਚ ਲਗਾਤਾਰ ਚੋਰੀ ਡਕੈਤੀ ਅਤੇ ਨਸ਼ੇ ਦੀਆਂ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ, ਜਿਸਨੂੰ ਲੈ ਕੇ ਪਿਛਲੇ ਦਿਨੀਂ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਪਿੰਡ ਜੌੜਾ ਨਾਲ ਸਬੰਧਤ ਕੁਝ ਲੋਕਾਂ ਨੂੰ ਗਿਰਫ਼ਤਾਰ ਕੀਤਾ ਸੀ, ਪਰ ਉਨ੍ਹਾਂ ਲੋਕਾਂ ਨੂੰ ਰਾਜਨੀਤਕ ਸ਼ਹਿ ਤੇ ਛੱਡ ਦਿੱਤਾ ਗਿਆ। ਇਸ ਸੰਬੰਧ ਵਿਚ ਜੌੜਾ ਛੱਤਰਾਂ ਦੇ ਸਾਬਕਾ ਸਰਪੰਚ ਸਮੇਤ ਪਿੰਡਾਂ ਦੇ ਹੋਰਨਾਂ ਸਰਪੰਚਾਂ ਨੇ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਅਤੇ ਮੰਗ ਕੀਤੀ ਕਿ ਪਿੰਡ ਜੋੜੇ ਵਿਚ ਲਗਾਤਾਰ ਅਪਰਾਧਿਕ ਘਟਨਾਵਾਂ ਅਤੇ ਨਸ਼ੇ ਦੇ ਮਾਮਲੇ ਵਧਦੇ ਜਾ ਰਹੇ ਹਨ ।

Advertisements

ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਪਿੰਡ ਵਿੱਚ ਸਪੈਸ਼ਲ ਫੋਰਸ ਲਗਾ ਕੇ ਅਪਰਾਧਿਕ ਘਟਨਾਵਾਂ ਅਤੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਵਾਇਆ ਜਾਵੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵੱਖ ਵੱਖ ਪਿੰਡਾਂ ਦੇ ਪੰਚਾਂ ਅਤੇ ਸਰਪੰਚਾਂ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਪਿੰਡ ਜੋੜਾ ਵਿਚ ਰੇਡ ਕਰ ਕੇ ਪੁਲਸ ਵੱਲੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਕਿ ਪਿੰਡ ਜੌੜਾ ਛਿੱਤਰਾਂ ਵਿਚ ਪਿਛਲੇ ਕਈ ਸਾਲਾਂ ਤੋਂ ਨਸ਼ੇ ਦਾ ਕਾਰੋਬਾਰ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਨਸ਼ਾ ਤਸਕਰਾਂ ਕਰਕੇ ਪਿੰਡਾਂ ਦੇ ਕਈ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ, ਪਰ ਰਾਜਨੀਤਕ ਦਬਾਅ ਹੋਣ ਦੇ ਚਲਦਿਆਂ ਪੁਲਸ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਛੱਡ ਦਿੱਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਐਸਐਸਪੀ ਗੁਰਦਾਸਪੁਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਢੁੱਕਵੀਂ ਕਾਰਵਾਈ ਕੀਤੀ ਜਾਵੇ ਤਾਂ ਜੋ ਆਸ ਪਾਸ ਦੇ ਪਿੰਡਾਂ ਦੇ ਨੌਜਵਾਨ ਇਸ ਜ਼ਹਿਰ ਤੋਂ ਬਚ ਸਕਣ।

LEAVE A REPLY

Please enter your comment!
Please enter your name here