ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ

ਪਠਾਨਕੋਟ (ਦ ਸਟੈਲਰ ਨਿਊਜ਼): ਜਿਲ੍ਹਾ ਪਠਾਨਕੋਟ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਲਈ ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਏ, ਦੂਜੀ ਮੰਜਿਲ, ਕਮਰਾ ਨੰ:345 ਵਿਖੇ ਮਿਤੀ 22/04/2022 ਤੱਕ ਫਾਰਮ ਅਪਲਾਈ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਪਠਾਨਕੋਟ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ।

Advertisements

ਇਸ ਸਿਖਲਾਈ ਕੋਰਸ ਵਿੱਚ ਜਿਲਾ ਪਠਾਨਕੋਟ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 50 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜਮੀਨ ਦਾ ਪ੍ਰਬੰਧ ਹੋਵੇ ,ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸਤ ਜਨਰਲ ਅਤੇ 33 ਪ੍ਰਤੀਸਤ ਅ.ਜਾਤੀ. ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਪਠਾਨਕੋਟ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ ਮਿਤੀ 22/04/2022 ਤੱਕ ਫਾਰਮ ਭਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਫੌਨ ਨੰ: 0186-2345454 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here