
ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 527 ਨਵੇਂ ਸੈਪਲ ਲੈਣ ਨਾਲ ਅਤੇ 527 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 7 ਪਾਜੇਟਿਵ ਮਰੀਜ ਆਏ ਹਨ।

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38006 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40868 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1164626 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1125241 ਸੈਪਲ ਨੈਗਟਿਵ ਹਨ । ਜਦ ਕਿ 3187 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 23 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39749 ਹੈ ।












