ਦੋ ਹਫਤੇ ਦਾ ਡੇਅਰੀ ਫਾਰਮਿੰਗ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ: ਡਿਪਟੀ ਡਾਇਰੈਕਟਰ ਡੇਅਰੀ

ਫਿਰੋਜ਼ਪੁਰ: (ਦ ਸਟੈਲਰ ਨਿਊਜ਼): ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 2 ਹਫ਼ਤਿਆਂ ਦੀ ਡੇਅਰੀ ਸਿਖਲਾਈ ਦਾ ਦੂਜਾ ਬੈਚ 25 ਅਪ੍ਰੈਲ ਨੂੰ ਡੇਅਰੀ ਸਿਖਲਾਈ ਕੇਂਦਰ ਗਿੱਲ ਅਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਖੇ ਚਲਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਫਿਰੋਜ਼ਪੁਰ ਰਣਦੀਪ ਕੁਮਾਰ ਹਾਡਾ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਫਿਰੋਜ਼ਪੁਰ ਨਾਲ ਸਬੰਧਿਤ ਨੌਜਵਾਨ ਲੜਕੇ ਲੜਕੀਆਂ ਜੋ ਘੱਟੋ-ਘੱਟ 5 ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

Advertisements

ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਪ੍ਰਤੀਸ਼ਤ ਜਨਰਲ ਅਤੇ 33 ਪ੍ਰਤੀਸ਼ਤ ਅਨੁਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ-ਲੜਕੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਸਥਾਪਿਤ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਫ਼ਿਰੋਜਪੁਰ, ਬਲਾਕ-ਏ, ਕਮਰਾ ਨੰ. 3, 4 ਵਿੱਚ ਆ ਕੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਲੈ ਕੇ 22 ਅਪ੍ਰੈਲ ਤੱਕ ਫਾਰਮ ਭਰਵਾ ਸਕਦੇ ਹਨ।

LEAVE A REPLY

Please enter your comment!
Please enter your name here