ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਪ੍ਰੋਗਰਾਮ 24 ਅਪ੍ਰੈਲ ਤੋਂ 1 ਮਈ ਤੱਕ

????????????????????????????????????

ਪਠਾਨਕੋਟ(ਦ ਸਟੈਲਰ ਨਿਊਜ਼): ਜਾਬ ਨੇਸਨਲ ਬੈਂਕ (ਲੀਡ ਬੈਂਕ) ਵੱਲੋਂ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਆਯੋਜਿਤ ਪ੍ਰੋਗਰਾਮ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਦੇ ਅਧੀਨ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਨੀਲ ਦੱਤ ਚੀਫ ਮੈਨੇਜਰ ਲੀਡ ਬੈਂਕ ਪਠਾਨਕੋਟ,ਸੁਰਿੰਦਰ ਡੇਵਿਲ ਮੈਨੇਜਰ ਲੀਡ ਬੈਂਕ ਪਠਾਨਕੋਟ, ਐਸ.ਆਰ.ਅਹਿਮਦ ਚੀਫ ਮੈਨੇਜਰ ਪੀ.ਐਨ.ਬੀ. ਸਰਕਲ ਆਫਿਸਰ ਪਠਾਨਕੋਟ, ਸਤੀਸ ਕੁਮਾਰ ਡੀ.ਡੀ.ਪੀ.ਓ. ਪਠਾਨਕੋਟ, ਕਸਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਗੁਰਵਿੰਦਰ ਸਿੰਘ ਰੰਧਾਵਾ ਜਿਲ੍ਹਾ ਮੱਛੀ ਪਾਲਣ ਅਫਸਰ, ਡਾ. ਸੁਮੇਸ ਪਸੁ ਪਾਲਣ ਵਿਭਾਗ ਪਠਾਨਕੋਟ ਅਤੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦੇ ਅਤੇ ਬੈਂਕ ਸਖੀ ਨੇ ਭਾਗ ਲਿਆ।

Advertisements

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਸਰਕਾਰ ਵੱਲੋਂ 24 ਅਪ੍ਰੈਲ ਤੋਂ 1 ਮਈ ਤੱਕ ਵਿਸੇਸ ਪ੍ਰੋਗਰਾਮ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਚਲਾਇਆ ਜਾ ਰਿਹਾ ਹੈ ਜਿਸ ਅਧੀਨ ਜਿਨ੍ਹਾਂ ਕਿਸਾਨਾਂ ਕੋਲ ਕਿਸਾਨ ਕ੍ਰੇਡਿਟ ਕਾਰਡ ਹਨ ਉਨ੍ਹਾਂ ਨੂੰ ਘੱਟ ਦਰਾਂ ਤੇ ਲੋਨ ਉਪਲੱਬਦ ਕਰਵਾਉਂਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਹਰੇਕ ਬੈਂਕ ਸਾਖਾ ਸਹਿਯੋਗ ਕਰੇਗੀ ਅਤੇ ਉਪਰੋਕਤ ਪ੍ਰੋਗਰਾਮ ਅਧੀਨ ਅਗਰ ਕੋਈ ਕਿਸਾਨ ਉਨ੍ਹਾਂ ਤੱਕ ਪਹੁੰਚ ਕਰਦਾ ਹੈ ਤਾਂ ਉਨ੍ਹਾਂ ਦਾ ਲੋਨ ਪਾਸ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਪਰੋਕਤ ਸਕੀਮ ਅਧੀਨ ਕਿਸਾਨ ਖੇਤੀ ਬਾੜੀ ਲਈ, ਮੱਛੀ ਪਾਲਣ , ਪਸੁ ਪਾਲਣ ਅਤੇ ਡੇਅਰੀ ਸਹਾਇਕ ਧੰਦੇ ਲਈ ਲੋਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਸ ਮੋਕੇ ਤੇ ਵੱਖ ਵੱਖ ਬੈਂਕਾਂ ਦੇ ਅਧਿਕਾਰੀਆਂ ਅਤੇ ਬੈਂਕ ਸਖੀ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਪਿੰਡਾਂ ਅੰਦਰ ਪਹੁੰਚ ਕਰਕੇ ਕਿਸਾਨਾਂ ਨੂੰ ਕਿਸਾਨ ਭਾਗੀਦਾਰੀ ਪ੍ਰਾਥਮਿਕਤਾ ਹਮਾਰੀ ਪ੍ਰੋਗਰਾਮ ਬਾਰੇ ਜਾਗਰੁਕ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਖੇਤੀਬਾੜੀ ਵਿਭਾਗ ਅਤੇ ਪੰਚਾਇਤੀ ਵਿਭਾਗ ਵੱਲੋਂ ਵੀ ਪੂਰਨ ਸਹਿਯੋਗ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here