ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਦਾ ਆਯੋਜਨ

ਹੁਸਿ਼ਆਰਪੁਰ(ਦ ਸਟੈਲਰ ਨਿਊਜ਼): ਮਾਨਯੋਗ ਅਮਰਜੋਤ ਭੱਟੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸਿ਼ਆਰਪੁਰ ਜੀਆਂ ਦੀ ਯੋਗ ਅਗਵਾਈ ਹੇਠਾਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸਿ਼ਆਰਪੁਰ ਵੱਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਜੀਆਂ ਦੇ ਦਿਸ਼ਾਂ—ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 21 ਅ੍ਰੈਪਲ, 2022 ਨੂੰ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਦਾ ਆਯੋਜਨ ਕੀਤਾ ਗਿਆ ਹੈ। ਇਸ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਵਿੱਚ 6 ਕੇਸਾਂ ਵਿੱਚੋ 6 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਸੁਪਰਡੈਂਟ, ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਨੂੰ ਹਦਾਇਤ ਦਿੱਤੀ ਕਿ ਜਿਹਨ੍ਹਾਂ ਕੇਸਾਂ ਦਾ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਦੌਰਾਨ ਨਿਪਟਾਰਾ ਹੋ ਗਿਆ ਹੈ, ਉਹ ਉਨ੍ਹਾਂ ਦੋਸ਼ੀਆਂ ਨੂੰ ਰਿਹਾ ਕਰਨ ਜਿਹੜੇ ਦੋਸ਼ੀ ਕਿਸੇ ਹੋਰ ਕੇਸ ਵਿੱਚ ਹਿਰਾਸਤ ਵਿੱਚ ਨਹੀਂ ਹਨ ਉਨ੍ਹਾਂ ਨੂੰ ਰਿਹਾ ਕੀਤਾ ਜਾਵੇ।

Advertisements

ਇਸ ਤੋਂ ਇਲਾਵਾ ਇਸ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਲਾਵਾ ਸਬ—ਡਵੀਜ਼ਨਸ ਮੁਕੇਰੀਆਂ ਦਸੂਹਾ ਅਤੇ ਗੜ੍ਹਸ਼ੰਕਰ ਤੋਂ ਵੀ ਕੇਸ ਲਏ ਗਏ ਅਤੇ ਇਹ ਕੇਸ ਅਲੱਗ—ਅਲੱਗ ਪੁਲਿਸ ਸਟੇਸ਼ਨਾਂ ਨਾਲ ਸਬੰਧਤ ਹਨ। ਇਸ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਦਾ ਆਯੋਜਨ ਕਰਨ ਦਾ ਮੁੱਖ ਮੰਤਵ ਹੈ ਕਿ ਅੰਡਰਟ੍ਰੇਲ ਪਰੀਜ਼ਨਰਸ (Undertrial Prisoners) ਜਿਨ੍ਹਾਂ ਦੇ ਕੇਸ ਕਾਫੀ ਲੰਬੇ ਸਮੇਂ ਤੋਂ ਕੋਰਟਾਂ ਵਿੱਚ ਚੱਲ ਰਹੇ ਸਨ ਉਨ੍ਹਾਂ ਦਾ ਇਸ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਵਿੱਚ ਜਲਦ—ਤੋਂ—ਜਲਦ ਨਿਪਟਾਰਾ ਕੀਤਾ ਜਾ ਸਕੇ ਅਤੇ ਇਸ ਜੇਲ੍ਹ ਲੋਕ ਅਦਾਲਤ/ਕੈਂਪ ਕੋਰਟ ਦੋਸ਼ੀਆਂ/ਕੈਦੀਆਂ ਨੂੰ ਲੰਬੇ ਟ੍ਰਾਇਲ ਤੋਂ ਬਚਾਇਆ ਜਾ ਸਕੇ। ਜਿਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ।

ਉਪਰੋਕਤ ਤੋਂ ਇਲਾਵਾ ਮਾਣਯੋਗ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਵਲੋਂ ਪੈਨਲ ਐਡਵੋਕੇਟਾਂ ਨਾਲ ਮੀਟਿੰਗ ਕੀਤੀ ਗਈ, ਮੀਟਿੰਗ ਦੌਰਾਨ ਨਿਮਨਹਸਤਾਖਰ ਵਲੋਂ ਹਦਾਇਤਾਂ ਦਿੱਤੀਆਂ ਗਈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਆਏ ਹੋਏ ਵਿਅਕਤੀਆਂ ਨਾਲ ਉਹ ਚੰਗਾ ਵਰਤਾਅ ਕਰਨ ਅਤੇ ਉਨ੍ਹਾਂ ਦੇ ਕੇਸਾਂ ਵਿੱਚ ਸਬੰਧਤ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਅਤੇ ਕਿਹਾ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਸੈਮੀਨਾਰ ਲਗਾਉਣ ਅਤੇ ਲੋਕਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚਲਾਈਆਂ ਜਾ ਰਹੀਆਂ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕ ਕਰਨ ਤਾਂ ਜੋ ਵੱਧ-ਤੋਂ-ਵੱਧ ਲੋਕ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਸਕਣ। ਇਸ ਦੇ ਨਾਲ ਹੀ ਪੈਨਲ ਐਡਵਕੋਟਾਂ ਦੀਆਂ ਮੁਸ਼ਕਿਲਾਂ ਵੀ ਸੁਣਈਆਂ ਗਈਆਂ। ਉਪਰੋਕਤ ਤੋਂ ਇਲਾਵਾ ਨਿਮਨਹਸਤਾਖਰ ਵਲੋਂ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ 14.05.2022 ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿੱਚ ਨਿਮਨਹਸਤਾਖਰ ਤੋਂ ਇਲਾਵਾ ਤਾਜਪ੍ਰੀਤ ਸਿੰਘ ਕੰਗ ਐਡਵੋਕੇਟ, ਹਰਪ੍ਰੀਤ ਸਿੰਘ ਐਡਵੋਕੇਟ,ਸੰਦੀਪ ਐਡਵੋਕੇਟ,ਹਰਿੰਦਰ ਸਿੰਘ ਐਡਵੋਕੇਟ ਅਤੇ ਸੁਦਰਸ਼ਨ ਕੁਮਾਰ ਹਾਜ਼ਰ ਸਨ।

LEAVE A REPLY

Please enter your comment!
Please enter your name here