Sunday, October 25, 2026
Home Punjab ਰੰਜੀਵ ਪਾਲ ਚੀਮਾ , ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ, ਪਠਾਨਕੋਟ...

ਰੰਜੀਵ ਪਾਲ ਚੀਮਾ , ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਕੀਤਾ ਦੌਰਾ

ਪਠਾਨਕੋਟ (ਦ ਸਟੈਲਰ ਨਿਊਜ਼): ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਦਾ ਦੌਰਾ ਕੀਤਾ ਗਿਆ। ਇਸ ਮੌਕੇ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।
ਇਸ ਦੌਰਾਨ ਜਿਨ੍ਹਾਂ ਬੰਦੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ। ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਦੇ limitation period ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜੀਵਨ ਠਾਕੁਰ, ਜੇਲ੍ਹ ਸੁਪਰਡੈਂਟ ਵੀ ਮੋਜੂਦ ਸਨ।

Advertisements

LEAVE A REPLY

Please enter your comment!
Please enter your name here