Monday, October 26, 2026
Home Punjab ਕਮਿਸ਼ਨਰ ਜਲੰਧਰ ਮੰਡਲ ਦੇ ਦਫ਼ਤਰ ਵਿਖੇ ਪੁਰਾਣੀਆਂ ਫਾਈਲਾਂ ਦੇ ਕਾਗਜ਼ਾਂ ਦੀ ਬੋਲੀ 28 ਨੂੰ

ਕਮਿਸ਼ਨਰ ਜਲੰਧਰ ਮੰਡਲ ਦੇ ਦਫ਼ਤਰ ਵਿਖੇ ਪੁਰਾਣੀਆਂ ਫਾਈਲਾਂ ਦੇ ਕਾਗਜ਼ਾਂ ਦੀ ਬੋਲੀ 28 ਨੂੰ

ਜਲੰਧਰ (ਦ ਸਟੈਲਰ ਨਿਊਜ਼): ਕਮਿਸ਼ਨਰ ਜਲੰਧਰ ਮੰਡਲ, ਜਲੰਧਰ ਦੇ ਦਫ਼ਤਰ ਵਿਖੇ 28 ਅਪ੍ਰੈਲ 2022 ਨੂੰ ਬਾਅਦ ਦੁਪਹਿਰ 3 ਵਜੇ ਪੁਰਾਣੀਆਂ ਫਾਈਲਾਂ ਦੇ ਕਾਗਜ਼ਾਂ ਆਦਿ ਦੀ ਬੋਲੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰ ਬੋਲੀ ਦੇਣ ਵਾਲੇ ਨੂੰ 1000 ਰੁਪਏ ਪੇਸ਼ਗੀ ਦਫ਼ਤਰ ਦੇ ਨਾਜਰ ਪਾਸ ਜਮ੍ਹਾ ਕਰਵਾਉਣੇ ਪੈਣਗੇ, ਜੋ ਬੋਲੀ ਦੇਣ ਉਪਰੰਤ ਵਾਪਸ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਿਲਾਮੀ ਦੀਆਂ ਸ਼ਰਤਾਂ ਮੌਕੇ ’ਤੇ ਸੁਣਾਈਆਂ ਜਾਣਗੀਆਂ।

Advertisements

ਬੁਲਾਰੇ ਨੇ ਅੱਗੇ ਦੱਸਿਆ ਕਿ ਜਿਸ ਵਿਅਕਤੀ ਦੇ ਨਾਮ ਆਖ਼ਰੀ ਬੋਲੀ ਹੋਵੇਗੀ, ਉਸ ਨੂੰ ਬੋਲੀ ਦੇ ਸਾਰੇ ਪੈਸੇ ਮੌਕੇ ’ਤੇ ਜਮ੍ਹਾ ਕਰਵਾਉਣੇ ਪੈਣਗੇ। ਉਨ੍ਹਾਂ ਦੱਸਿਆ ਕਿ ਨਿਲਾਮੀ ਪੱਕੀ ਕਰਨ ਦਾ ਅਧਿਕਾਰ ਕੇਵਲ ਕਮਿਸ਼ਨਰ ਜਲੰਧਰ ਮੰਡਲ ਪਾਸ ਹੈ। ਉਨ੍ਹਾਂ ਦਾ ਇਸ ਬਾਰੇ ਜੋ ਫੈਸਲਾ ਹੋਵੇਗਾ, ਉਹ ਅੰਤਿਮ ਹੋਵੇਗਾ।

LEAVE A REPLY

Please enter your comment!
Please enter your name here