ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਲੱਖ ਲੱਖ ਵਧਾਈਆਂ, ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਲਈ ਕਿਹਾ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ। ਇਸ ਪਵਿੱਤਰ ਮੌਕੇ `ਤੇ, ਭਗਵੰਤ ਮਾਨ ਨੇ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਉਨ੍ਹਾਂ ਦੇ ਅਨਿਨ ਸੇਵਕ ਸਿੱਖ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਲੈ ਕੇ ਆਏ ਸਨ, ਇਸ ਅਸਥਾਨ ‘ਤੇ ਉਨ੍ਹਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਸਮੇਂ ਗੁਰੂ ਸਾਹਿਬ ਦੇ ਇੱਕ ਬਜ਼ੁਰਗ ਸ਼ਰਧਾਲੂ ਮੁਸਲਮਾਨ ਸੰਤ ਫਕੀਰ ਦਰਗਾਹੀ ਸ਼ਾਹ ਨੇ ਰੁਕਣ ਲਈ ਬੇਨਤੀ ਕੀਤੀ ਸੀ। ਇਸ ਤੋਂ ਪਹਿਲਾਂ ਆਪਣੇ ਰਿਕਾਰਡ ਕੀਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿੱਤੇ ਸਰਭਵਿਆਪੀ ਭਾਈਚਾਰੇ, ਧਾਰਮਿਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜਦੀਕਲਾ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਦਾ ਸੱਦਾ ਦਿੱਤਾ।

Advertisements

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇ `ਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤੱਕ ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਖਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ। ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ `ਤੇ ਸਹੀ ਮਾਅਨਿਆਂ `ਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ।  

LEAVE A REPLY

Please enter your comment!
Please enter your name here