ਬਲਾਕ ਪੱਧਰੀ ਸਿਹਤ ਮੇਲੇ ਚ ਉਮੜਿਆ ਜਨ ਸੈਲਾਬ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਮਨਾਏ ਜਾ ਰਹੇ 75ਵੇਂ ਅਜ਼ਾਦੀ ਦੇ ਅੰਮ੍ਰਿਤ ਮਹੋਤਸਵ ਤਹਿਤ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਕਮਿਊਨਿਸਟ ਹੈਲਥ ਸੈਂਟਰ ਕਾਲਾਂ ਸੰਘਿਆਂ ਵਿਖੇ ਰਿਬਨ ਕੱਟ ਕੇ ਬਲਾਕ ਪੱਧਰੀ ਮੇਲੇ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਹਾਜਰੀਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਸਾਰੇ ਹੀ ਪੰਜਾਬ ’ਚ ਸਿਹਤ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਸਲਾਹੁਣਯੋਗ ਉਪਰਾਲਾ ਹੈ। ਇਨ੍ਹਾਂ ਮੇਲਿਆਂ ’ਚ ਲੋਕਾਂ ਨੂੰ ਇਕੋ ਹੀ ਛੱਤ ਥੱਲੇ ਇਕੋ ਹੀ ਸਮੇਂ ਵੱਖ-ਵੱਖ ਸਿਹਤ ਸੇਵਾਵਾਂ ਦਾ ਲਾਭ ਉਠਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਮੇਲਿਆਂ ਰਾਹੀਂ ਲੋਕਾਂ ਨੂੰ ਸਰਕਾਰ ਵਲੋਂ ਚਲਾਈ ਜਾ ਰਹੀਆਂ ਸਕੀਮਾਂ ਤੋਂ ਜਾਣੂ ਕਰਵਾਉਣ ਲਈ ਸਿਹਤ ਜਾਗਰੂਕਤਾ ਪ੍ਰਦਰਸ਼ਨੀ ਵੀ ਲਗਾਈ ਗਈ ਹੈ ਤਾਂ ਕਿ ਲੋਕ ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਲਾਭ ਉਠਾ ਸਕਣ। ਮੇਲੇ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਮੇਲੇ ’ਚ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ, ਅੰਗਹੀਣਤਾ ਦੇ ਸਰਟੀਫਿਕੇਟ ਵੀ ਬਣਾਏ ਗਏ। ਮੇਲੇ ’ਚ ਕੋਵਿੰਡ ਵੈਕਸੀਨੇਸਨ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਮਨੋਰੋਗੀ ਡਾਕਟਰ ਵਲੋਂ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ। ਇਸ ਮੌਕੇ ਹੱਡੀਆਂ ਦੇ ਮਾਹਿਰ , ਔਰਤਾਂ ਦੇ ਰੋਗਾਂ ਦੇ ਮਾਹਿਰ, ਬੱਚਿਆਂ ਦੇ ਮਾਹਿਰ, ਅੱਖਾਂ ਦੇ ਮਾਹਿਰ ਅਤੇ ਆਯੂਰਵੈਦਿਕ, ਹੋਮਿਓਪੈਥੀ ਡਾਕਟਰ ਨੇ ਵੀ ਮੇਲੇ ’ਚ ਆਏ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਸਿਹਤ ਮੇਲੇ ’ਚ ਆਏ ਲੋਕਾਂ ਨੂੰ ਅੰਗਦਾਨ ਕਰਨ ਲਈ ਵੀ ਪ੍ਰੇਰਿਆ ਗਿਆ। ਮੇਲੇ ’ਚ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਕਪੂਰਥਲਾ ਤੋਂ ਲਿਆਂਦੀ ਗਈ ਐਮ.ਐਮ.ਯੂ ਵੈਨ ਰਾਹੀਂ ਵੀ ਮੇਲੇ ’ਚ ਆਏ ਲੋਕਾਂ ਨੂੰ ਡਾ. ਰਾਜ ਕੁਮਾਰੀ ਵਲੋਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਐਸ.ਐਮ.ਓ ਡਾ. ਰੀਟਾ ਬਾਲਾ ਨੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਅਤੇ ਡੀਐਫਪੀਓ ਡਾ. ਅਸ਼ੋਕ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਅਤੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ। ਸਿਹਤ ਮੇਲੇ ’ਚ ਆਏ ਲੋਕਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਸਕੂਲੀ ਬੱਚਿਆਂ ਨੇ ਭਰੂਣ ਹੱਤਿਆਂ,ਬੇਟੀ ਬਚਾਓ ਅਤੇ ਨਸ਼ੇ ਦੀ ਅਲਾਮਤਾਂ ਪ੍ਰਤੀ ਜਾਗਰੂਕ ਕਰਨ ਬਾਰੇ ਲੈਕਚਰ ਦਿੱਤਾ। ਇਸ ਮੌਕੇ ਯੋਗਾ ਦਾ ਸੈਸ਼ਨ ਵੀ ਰੱਖਿਆ ਗਿਆ ਅਤੇ ਲੋਕਾਂ ਨੂੰ ਰੋਜ਼ਾਨਾ ਯੋਗ ਆਸਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।

Advertisements

ਇਸ ਮੌਕੇ ਡੀਐਫਪੀਓ ਡਾ. ਅਸ਼ੋਕ ਕੁਮਾਰ, ਐਸ.ਐਮ.ਓ ਡਾ. ਰੀਟਾ, ਮਾਸ ਮੀਡੀਆ ਅਫ਼ਸਰ ਰਾਜ ਰਾਣੀ, ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਾ. ਗੁਣਤਾਸ਼,ਡਾ ਦੀਪਕ, ਡਾ
ਜਿਗਿਆਸਾ, ਡਾ. ਸੁਰਭੀ, ਡਾ. ਰਮਿੰਦਰ, ਡਾ. ਸੰਜੀਵ, ਬੀਈਈ ਰਵਿੰਦਰ ਜੱਸਲ, ਨਰਸਿੰਗ ਸਿਸਟਰ ਦਲਜੀਤ ਕੌਰ, ਸਰੋਜ ਬਾਲਾ ਐਲਐਚਵੀ, ਸੁਰਿੰਦਰ ਕੌਰ ਤੇ ਹੋਰ ਸਾਰੇ ਸਟਾਫ ਮੈਂਬਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here