ਜਿਲ੍ਹਾ ਪਠਾਨਕੋਟ ਵਿੱਚ 29141 ਮੀਟਰਕ ਟਨ ਕਣਕ ਦੀ ਕੀਤੀ ਗਈ ਖਰੀਦ: ਡਿਪਟੀ ਕਮਿਸ਼ਨਰ

ਪਠਾਨਕੋਟ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸੁਰੂ ਕੀਤੀ ਗਈ ਸੀ ਅਤੇ ਜਿਲ੍ਹਾ ਪਠਾਨਕੋਟ ਵਿੱਚ 14 ਅਪ੍ਰੈਲ ਤੋਂ ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸੁਰੂ ਹੋ ਗਈ ਸੀ, ਇਸ ਤਰ੍ਹਾਂ ਪਿਛਲੇ ਕਰੀਬ ਹਫਤੇ ਭਰ ਤੋਂ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 30040 ਮੀਟਰਿਕ ਟਨ ਕਣਕ ਪਹੁੰਚੀ, ਜਿਸਦੇ ਵਿੱਚੋ ਵੱਖ-ਵੱਖ ਖਰੀਦ ਏਂਜਸੀਆਂ ਵੱੱਲੋਂ 29141 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ 15 ਸਥਾਈ ਮੰਡੀਆਂ ਵਿੱਚ ਹੁਣ ਤੱਕ 30040 ਮੀਟਰਿਕ ਟਨ ਕਣਕ ਪਹੁੰਚੀ ਹੈ ਅਤੇ ਜਿਸ ਵਿੱਚੋਂ 29141 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ।

Advertisements

ਜਿਸ ਅਧੀਨ ਪਨਗ੍ਰੇਟ ਵੱਲੋਂ 1986 ਮੀਟਰਿਕ ਟਨ, ਮਾਰਕਫੈਡ ਵੱਲੋਂ 655 ਮੀਟਰਿਕ ਟਨ, ਪਨਸਪ ਵੱਲੋਂ 0 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 970 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 810 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਕਣਕ ਵਿੱਚੋਂ 11880 ਮੀਟਰਿਕ ਟਨ ਕਣਕ ਦੀ ਲਿਫਟਿੰਗ ਕਰ ਲਈ ਗਈ ਹੈ, ਉਨ੍ਹਾਂ ਵੱਲੋਂ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਅਤੇ ਮੰਡੀਆਂ ’ਚ ਕਣਕ ਦੀ ਸਾਂਭ-ਸੰਭਾਲ ਲਈ ਹਰੇਕ ਲੋਂੜੀਦੇ ਪ੍ਰਬੰਧਾਂ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਸਾਰੀਆਂ ਮੰਡੀਆਂ ਵਿੱਚ ਲਗਾਏ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਤਰ੍ਹਾਂ ਦੀ ਪ੍ਰੇਸਾਨੀ ਨਾ ਆਵੇ ਇਸ ਦਾ ਵਿਸੇਸ ਤੋਰ ਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਮੰਡੀਆਂ ਅੰਦਰ ਪੀਣ ਵਾਲੇ ਪਾਣੀ, ਲਾਈਟ, ਬਾਰਦਾਨੇ ਆਦਿ ਦੀ ਪੂਰਨ ਤੋਰ ਤੇ ਪਹਿਲਾ ਤੋਂ ਹੀ ਵਿਵਸਥਾ ਕੀਤੀ ਗਈ ਹੈ।


LEAVE A REPLY

Please enter your comment!
Please enter your name here