Friday, October 30, 2026
Home Punjab ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿਰਥੀ ਸਿੰਘ ਮੁੱਖ ਖੇਤੀਬਾੜੀ ਅਫਸਰ ਫਿਰੋਜ਼ਪੁਰ ਵੱਲੋਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾਂਦੀ ਹੈ, ਕਿਉਂਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਅਤੇ ਜ਼ਮੀਨ ਵਿੱਚ ਮੌਜੂਦ ਸੂਖਮ ਜੀਵ ਅਤੇ ਜੈਵਿਕ ਮਾਦਾ ਆਦਿ ਨਸ਼ਟ ਹੋ ਜਾਂਦੇ ਹਨ।

Advertisements

ਉਹਨਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਤੋਂ ਬਾਅਦ ਹਰੀ ਖਾਦ ਲਈ ਜੰਤਰ ਅਤੇ ਮੂੰਗੀ ਦੀ ਬਿਜਾਈ ਕਰਨ ਦੀ ਅਪੀਲ ਕੀਤੀ। ਉਕਤ ਫਸਲ ਨੂੰ 40-55 ਦਿਨਾਂ ਬਾਅਦ ‘ ਖੇਤ ਵਿਚ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜੈਵਿਕ ਮਾਦਾ ਆਦਿ ਵਿੱਚ ਸੁਧਾਰ ਆਉਂਦਾ ਹੈ ਅਤੇ ਨਾਲ ਹੀ ਨਾਈਟ੍ਰੋਜਨ ਖਾਦ ਦੀ 25 ਕਿੱਲੋਂ ਪ੍ਰਤੀ ਏਕੜ ਦੀ ਬੱਚਤ ਹੁੰਦੀ ਹੈ। ਇਹ ਜੰਤਰ ਦਾ ਬੀਜ ਸਬਸਿਡੀ ਤੇ ਕਿਸਾਨਾਂ ਲਈ ਸਮੂਹ ਬਲਾਕ ਖੇਤੀਬਾੜੀ ਅਫਸਰ ਜਿਲ੍ਹਾ ਫਿਰੋਜ਼ਪੁਰ ਦੇ ਦਫਤਰਾਂ ਵਿੱਚ ਉਪਲਬਧ ਹੈ।

LEAVE A REPLY

Please enter your comment!
Please enter your name here