ਕੁਲਤਾਰ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ 

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ। 

Advertisements

ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ। ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here