ਸਰਕਾਰੀ ਦਫਤਰਾਂ ਅੰਦਰ ਆਪਣੇ ਕੰਮ ਕਰਵਾਉਣ ਆਏ ਲੋਕਾਂ ਨੂੰ ਦਿੱਤਾ ਜਾਵੇ ਪੂਰਾ ਮਾਣ-ਸਨਮਾਨ: ਡੀ.ਸੀ.

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ, ਵੱਲੋਂ ਜਾਰੀ ਹਦਾਇਤਾਂ ਅਨੁਸਾਰ ਲੋਕਤੰਤਰੀ ਢਾਂਚੇ ਵਿੱਚ ਲੋਕ ਭਲਾਈ ਦੇ ਕੰਮ ਕਰਨਾ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਹੁੰਦਾ ਹੈ ਤਾਂ ਜੋ ਸਰਕਾਰ ਦਾ ਅਕਸ ਸਾਫ ਰਹਿ ਸਕੇ। ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਅੰਦਰ ਆਪਣੇ ਕੰਮ ਕਰਵਾੳਂਣ ਲਈ ਆਉਣ ਵਾਲੇ ਲੋਕਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਅਜਿਹੀ ਵਿਵਸਥਾ ਕੀਤੀ ਜਾਵੇ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਯੋਜਨਾਵਾਂ ਦਾ ਲਾਭ ਸਰਲ ਢੰਗ ਨਾਲ ਮਿਲ ਸਕੇ।
ਹਰਬੀਰ ਸਿੰਘ, ਆਈ.ਏ.ਐੱਸ, ਡਿਪਟੀ ਕਮਿਸਨਰ, ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੀ ਸਮੇਂ ਦੀ ਬਕਾਇਦਗੀ ਦਾ ਖਾਸ ਧਿਆਨ ਰੱਖਿਆ ਜਾਵੇ, ਤਾਂ ਜੋ ਦੂਰ ਦੁਰਾਡੇ ਤੋਂ ਦਫਤਰਾਂ ਵਿੱਚ ਆਉਣ ਵਾਲੀ ਆਮ ਜਨਤਾ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਪਬਲਿਕ ਡੀਲਿੰਗ ਵਾਲੇ ਦਫਤਰਾਂ ਵਿੱਚ ਆਮ ਜਨਤਾ ਨੂੰ ਮਿਲਣ ਲਈ ਨਿਸ਼ਚਿਤ ਸਮਾਂ ਨਿਰਧਾਰਤ ਕੀਤਾ ਜਾਵੇ ਅਤੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਤੇ ਉਹਨਾਂ ਦਾ ਸਹੀ ਢੰਗ ਨਾਲ ਮਾਰਗ ਦਰਸ਼ਨ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਵੀ ਧਿਆਨ ਵਿੱਚ ਆਇਆ ਹੈ ਕਿ ਕਈ ਸਰਕਾਰੀ ਦਫਤਰਾਂ ਇਮਾਰਤਾਂ ਵਿੱਚ ਆਮ ਜਨਤਾ ਨੂੰ ਮੋਬਾਇਲ ਫੋਨ ਲੈ ਕੇ ਜਾਣ ਤੋਂ ਪੂਰਨ ਮਨਾਹੀ ਹੈ, ਜਿਸ ਨਾਲ ਦਫਤਰ ਵਿੱਚ ਆਉਣ ਵਾਲੀ ਜਨਤਾ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੋਬਾਇਲ ਫੋਨ ਸਬੰਧੀ ਅਜਿਹੀ ਪੂਰਨ ਪਾਬੰਦੀ ਨਾ ਲਗਾਈ ਜਾਵੇ, ਪ੍ਰੰਤੂ ਜਿੱਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜਮੀ ਹੈ ਉੱਥੇ ਵੀ ਅਜਿਹੀ ਪਾਬੰਦੀ ਕੇਵਲ ਅੰਸ਼ਿਕ ਰੂਪ ਵਿੱਚ ਲਾਗੂ ਕੀਤੀ ਜਾਵੇ। ਉਨ੍ਹਾਂ ਜਿਲ੍ਹਾ ਪ੍ਰਸਾਸਨ ਪਠਾਨਕੋਟ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ।

Advertisements

LEAVE A REPLY

Please enter your comment!
Please enter your name here