Saturday, October 31, 2026
Home Hoshiarpur ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 5 ਨਵੇਂ ਕੇਸ, ਐਕਟਿਵ ਕੇਸਾਂ ਦੀ ਗਿਣਤੀ...

ਜਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਦੇ 5 ਨਵੇਂ ਕੇਸ, ਐਕਟਿਵ ਕੇਸਾਂ ਦੀ ਗਿਣਤੀ 25 ਹੋਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲਾ ਹੁਸ਼ਿਆਰਪੁਰ ਵਿਚੱ ਕੋਰੋਨਾ ਦੇ 5 ਨਵੇਂ ਮਰੀਜ਼ ਸਾਹਮਣੇ ਆਏ ਹਨ। ਕੋਵਿਡ-19 ਦੀ ਸਥਿਤੀ ਬਾਰੇ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਸ਼ੁਕਰਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 667 ਨਵੇਂ ਸੈਂਪਲ ਲੈਣ ਨਾਲ ਅਤੇ 679 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 5 ਪਾਜੇਟਿਵ ਮਰੀਜ ਮਿਲੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋਂ 38012 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜੇਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜੇਟਿਵ ਕੇਸ 40874 ਹੋ ਗਏ ਹਨ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1166088 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ , 1126653 ਸੈਂਪਲ ਨੈਗਟਿਵ ਹਨ, ਜਦਕਿ 3231 ਸੈਂਪਲਾਂ ਦੀ ਰਿਪਰੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾਂ ਦੀ ਗਿਣਤੀ 25 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39753 ਹੈ।

LEAVE A REPLY

Please enter your comment!
Please enter your name here