ਪਿੰਡਾਂ ਦੀਆਂ ਸੜਕਾਂ ਤੋਂ ਹਟਾਏ ਜਾਣ ਨਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ: ਡੀ.ਸੀ.

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਸੜਕਾਂ ’ਤੇ ਜੋ ਨਜਾਇਜ਼ ਕਬਜੇ ਹਨ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਉਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ ਅਤੇ ਇਸ ਮੀਟਿੰਗ ਦੌਰਾਨ ਉਹਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਪਿੰਡਾਂ ਵਿਚ ਲਿੰਕ ਰੋਡ ਜਾਂ ਹੋਰ ਸੜਕਾਂ, ਰਸਤਿਆਂ ਦੇ ਆਲੇ-ਦੁਆਲੇ ਜਾਂ ਸੜਕਾਂ ਦੇ ਬਰਮਾ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਸ ’ਤੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਪਿੰਡਾਂ ਵਿਚ ਲਿੰਕ ਰੋਡ, ਰਸਤਿਆਂ, ਸੜਕਾਂ ਅਤੇ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ।
ਡੀ.ਸੀ. ਸੰਦੀਪ ਹੰਸ ਨੇ ਕਿਹਾ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਕਈ ਪਿੰਡਾਂ ਵਿਚ ਸੜਕਾਂ ਅਤੇ ਆਮ ਰਸਤਿਆਂ ਦੇ ਆਸੇ-ਪਾਸੇ ਢੇਰ ਵੀ ਲਗਾਏ ਗਏ ਹਨ, ਜਿਸ ਨਾਲ ਆਉਣ-ਜਾਣ ਵਾਲਿਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ ਗਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਵੀ ਕਈ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕੀਤੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾ ਪਿੰਡ ਵਾਸੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਜਲਦੀ ਨਜਾਇਜ਼ ਕਬਜ਼ੇ ਨਾ ਹਟਾਏ ਗਏ ਤਾਂ ਕਾਨੂੰਨੀ ਕਾਰਵਾਈ ਅਰੰਭੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਗਰਾਮ ਪੰਚਾਇਤ ‘ਪੰਜਾਬ ਵਿਲੇਜ਼ ਕਾਮਨ ਲੈਂਡ (ਰੈਗੂਲੇਸ਼ਨ) ਐਕਟ 1961 ਦੀ ਧਾਰਾ-7’ ਅਧੀਨ ਨਜਾਇਜ਼ ਕਬਜ਼ਾਕਾਰਾਂ ਵਿਰੁੱਧ ਕੇਸ ਦਾਇਰ ਕਰਨ ਲਈ ਪਾਬੰਦ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨਾਲ-ਨਾਲ ਸ਼ਹਿਰਾਂ ਵਿਚ ਵੀ ਨਜਾਇਜ਼ ਕਬਜ਼ੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ ਬੈਂਸ ਤੋਂ ਇਲਾਵਾ 10 ਬਲਾਕਾਂ ਦੇ ਬੀ.ਡੀ.ਪੀ.ਓਜ਼ ਹਾਜ਼ਿਰ ਸਨ।

Advertisements

LEAVE A REPLY

Please enter your comment!
Please enter your name here