ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ: ਬੈਂਸ

ਚੰਡੀਗੜ੍ਹ (ਦ ਸਟੈਲਰ ਨਿਊਜ਼): ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਾਲ ਕਿਲੇ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ‘ਚ ਸਮਾਪਤੀ ਵਾਲੇ ਦਿਨ ਹਾਜ਼ਰੀ ਲੁਆਈ। ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ, ਆਦਰਸ਼ਾਂ ਅਤੇ ਆਲਮੀ ਇਤਿਹਾਸ ਦੇ ਸਿਧਾਂਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।

Advertisements

ਕੈਬਨਿਟ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਅਮੀਰ ਸੱਭਆਚਾਰਕ ਵਿਰਾਸਤ ਦੇ ਪ੍ਰਤੀਕ ਸ੍ਰੀ ਹਰਿਮੰਦਰ ਸਾਹਿਬ ਦਾ ਪ੍ਰਤੀਰੂਪ (ਰੈਪਲਿਕਾ) ਅਤੇ ਫੁਲਕਾਰੀ ਦੇ ਕੇ ਸਨਮਾਨਿਤ ਵੀ ਕੀਤਾ। ਸ. ਬੈਂਸ ਨੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਵੀ ਕੀਤਾ ਤੇ ਕਿਹਾ ਕਿ ਇਨ੍ਹਾਂ ਜ਼ਰੀਏ ਪੀੜੀ ਦਰ ਪੀੜੀ ਇਸ ਪਵਿੱਤਰ ਦਿਹਾੜੇ ਦੀਆਂ ਯਾਦਾਂ ਨੂੰ ਸੰਭਾਲਿਆ ਜਾਵੇਗਾ।

LEAVE A REPLY

Please enter your comment!
Please enter your name here