ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼: ਜੈ ਕ੍ਰਿਸ਼ਨ ਰੋੜੀ

ਗੜ੍ਹਸ਼ੰਕਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋ ਹਰ ਵਰਗ ਦੇ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰੇਕ ਜ਼ਿਲੇ ਅੰਦਰ ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣਾ ਇਕ ਸ਼ਲਾਘਾਯੋਗ ਕਾਰਜ਼ ਹੈ। ਬਲਾਕਾਂ ਅੰਦਰ ਲੱਗਣ ਵਾਲੇ ਸਿਹਤ ਮੇਲੇ ਪਿੰਡਾਂ ਦੇ ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਕਾਫੀ ਲਾਹੇਵੰਦ ਸਾਬਿਤ ਹੋਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਗੜਸ਼ੰਕਰ ਤੋਂ ਵਿਧਾਇਕ ਸ਼੍ਰੀ ਜੈ ਕ੍ਰਿਸ਼ਨ  ਸਿੰਘ ਰੋੜੀ ਨੇ ਪੀ.ਐਚ.ਸੀ. ਪੋਸੀ ਵਿਖੇ ਲੱਗੇ ਸਿਹਤ ਮੇਲੇ ਦਾ ਉਦਘਾਟਨ ਕਰਨ ਤੋਂ ਬਾਅਦ ਹਸਪਤਾਲ ਚ ਸਮਾਗਮ ਦੌਰਾਨ ਸੰਬੋਧਨ ਕਰਦਿਆ ਕੀਤਾ। ਇਸ ਦੌਰਾਨ ਗੁਰਸੇਵਾ ਕਾਲੇਜ ਆਫ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਪੇਸ਼ ਕੀਤੇ ਗਏ ਜਾਗਰੂਕਤਾ ਨਾਟਕ,ਸਿਹਤ ਪ੍ਰਦਰਸ਼ਨੀ ਅਤੇ ਪਰਮਿੰਦਰ ਸਿੰਘ ਹੈਲਥ ਵਰਕਰ ਵਲੋ ਪੇਸ਼ ਕੀਤੇ ਗਏ ਜਾਗਰੂਕਤਾ ਗੀਤ ਖਿੱਚ ਦਾ ਕੇਂਦਰ ਰਹੇ।

Advertisements

ਹਲਕਾ ਵਿਧਾਇਕ ਨੇ ਕਿਹਾ ਕਿ ਇਕੋਂ ਥਾਂ ਤੇ ਵੱਖ-ਵੱਖ ਬਿਮਾਰੀਆਂ ਨਾਲ ਸਬੰਧਤ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਲੋੜੀਂਦੀਆਂ ਦਵਾਈਆ ਦੇਣ ਨਾਲ ਮਰੀਜ਼ਾਂ ਦੇ ਸਮੇਂ ਦੀ ਕਾਫੀ ਬੱਚਤ ਹੋੇਵੋਗੀ। ਉਨਾਂ ਕਿਹਾ ਕਿ ਪਿੰਡਾਂ ਦੇ ਕਈਂ ਬਜ਼ਰੁਗ ਜਾਂ ਛੋਟੇ ਬੱਚੇ ਘਰੇਲੂ ਸਮੱਸਿਆਵਾਂ ਕਾਰਣ ਹਸਪਤਾਲ ਨਹੀ ਜਾ ਸਕਦੇ, ਅਜਿਹੀਆਂ ਸਮੱਸਿਆਵਾਂ ਨੂੰ ਦੇਖ ਕੇ ਰਾਜ ਸਰਕਾਰ ਵੱਲੋਂ ਹਰੇਕ ਜ਼ਿਲੇ ਅੰਦਰ ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਸਿਹਤ ਮੇਲੇ ਵਿਚ ਆਉਣ ਵਾਲੇ ਹਰੇਕ ਮਰੀਜ਼ ਦਾ ਚੰਗੇ ਤਰੀਕੇ ਚੈਕਅੱਪ, ਟੈਸਟ ਦਵਾਈਆਂ ਮੁਹੱਈਆ ਕਰਵਾਉਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ। 

ਇਸ ਦੌਰਾਨ ਡਾਕਟਰ ਰਘਬੀਰ ਸਿੰਘ ਨੇ ਕਿਹਾ ਕਿ ਮੇਲੇ ਦੌਰਾਨ 1235.ਮਰੀਜ਼ਾਂ ਨੇ ਮਾਹਿਰ ਡਾਕਟਰਾਂ ਤੋਂ ਜਾਂਚ ਕਰਵਾ ਕੇ ਸਿਹਤ ਮੇਲੇ ਦਾ ਲਾਭ ਲਿਆ ਹੈ। ਇਸ ਦੌਰਾਨ ਹਲਕਾ ਵਿਧਾਇਕ ਵਲੋ ਸਿਹਤ ਮੇਲੇ ਦੌਰਾਨ ਮਾਹਿਰ ਡਾਕਟਰਾਂ ਅਤੇ ਸਿਹਤ ਜਾਂਚ ਲਈ ਪਹੁੰਚੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਮੇਲੇ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਵਲੋ ਹਸਪਤਾਲ ਦੇ ਪ੍ਰਬੰਧਾਂ ਅਤੇ ਹੋਰ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲਾ ਪੱਧਰ ਤੋਂ ਡਾ ਸੀਮਾ ਗਰਗ ਵਿਸ਼ੇਸ਼ ਤੌਰ ਤੇ ਪਹੁੰਚੇ। ਸਿਹਤ ਵਿਭਾਗ ਦੇ ਅਧਿਕਾਰੀਆਂ.ਦਾ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ, ਆਸ਼ਾ ਵਰਕਰ, ਏ.ਐਨ.ਐਮ ਅਤੇ ਹੋਰ ਸਿਹਤ ਵਿਭਾਗ ਦੇ ਅਧਿਕਾਰੀ  ਅਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here