ਕਰੋਨਾ ਦੀ ਚੌਥੀ ਲਹਿਰ ਤੋਂ ਬਚਾਅ ਲਈ ਮੁਕੰਮਲ ਕੋਵਿਡ ਟੀਕਾਕਰਨ ਤੇ ਮਾਸਕ ਪਹਿਨਣਾ ਜ਼ਰੂਰੀ: ਸਿਵਲ ਸਰਜਨ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਵਿੱਚ ਜਿਲ੍ਹਾ ਕਪੂਰਥਲਾ ‘ਚ ਕੋਵਿਡ ਟੀਕਾਕਰਨ ਮੁਹਿੰਮ ਲਗਾਤਾਰ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕੇ ਕੋਵਿੰਡ ਤੋਂ ਬਚਣ ਲਈ ਮੁਕੰਮਲ ਟੀਕਾਕਰਨ ਬਹੁਤ ਜ਼ਰੂਰੀ ਹੈ ਇਸ ਲਈ ਆਪਣਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਦੇਸ਼ ਭਰ ਅਤੇ ਪੰਜਾਬ ਦੇ ਕੁਝ ਜ਼ਿਲਿਆਂ ਵਿੱਚ ਪਿਛਲੇ ਕੁਝ ਦਿਨਾਂ ‘ਚ ਕੋਵਿਡ ਦੇ ਮਰੀਜਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਜਿਨ੍ਹਾ ਲੋਕਾਂ ਨੇ ਅਜੇ ਤੱਕ ਕੋਵਿਡ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ ਅਤੇ ਜਿਨ੍ਹਾਂ ਨੇ ਦੂਜੀ ਡੋਜ਼ ਨਹੀਂ ਲਗਾਈ ਉਹ ਆਪਣੀ ਦੂਜੀ ਡੋਜ਼ ਵੀ ਜ਼ਰੂਰ ਲਗਾਉਣ।

Advertisements

ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੰਭਾਵਿਤ ਆਉਣ ਵਾਲੀ ਚੌਥੀ ਲਹਿਰ ਤੋਂ ਬਚਣ ਲਈ ਆਪਣੀ ਕੋਵਿਡ ਵੈਕਸੀਨੇਸ਼ਨ ਜ਼ਰੂਰ ਕਰਵਾਉਣ।ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ‘ਚ ਅਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਭੀੜ ਭਾੜ ਵਾਲੇ ਇਲਾਕਿਆਂ ‘ਚ ਜਾਣ ਲੱਗਿਆ ਮਾਸਕ ਦੀ ਵਰਤੋਂ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਸਰਵਜਨਿਕ ਥਾਂਵਾਂ ,ਬੱਸਾਂ, ਸਕੂਲਾਂ ,ਸਿਨੇਮਾਂ ਘਰਾਂ ਆਦਿ ਵਿੱਚ ਮਾਸਕ ਪਾ ਕੇ ਜਾਣ ਤਾਂ ਕਿ ਅਸੀਂ ਆਪਣੇ ਦੇਸ਼ ਨੂੰ ਆਪਣੇ ਸੂਬੇ ਨੂੰ ਅਤੇ ਆਪਣੇ ਜਿਲੇ ਨੂੰ ਇਸ ਕਰੋਪੀ ਤੋਂ ਬਚਾਅ ਸਕੀਏ। ਉਨ੍ਹਾਂ ਕੋਵਿੰਡ ਮਹਾਂਮਾਰੀ ਤੋਂ ਨਜਿੱਠਣ ਲਈ ਆਮ ਜਨਤਾ ਤੋਂ ਸਹਿਯੋਗ ਮੰਗਿਆ ਕਿ ਉਹ ਸਰਕਾਰ ਵਲੋਂ ਜਾਰੀ ਕੀਤੀ ਗਈ ਹਦਾਇਤਾਂ ਦੀ ਪਾਲਣਾ ਕਰਨ ਤੇ ਸਿਹਤ ਵਿਭਾਗ ਦਾ ਸਹਿਯੋਗ ਕਰਨ।

LEAVE A REPLY

Please enter your comment!
Please enter your name here