ਊਨਾ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਤੇ ਹਿਮਾਚਲ ਦੀ ਪੁਲਿਸ ਨੇ ਊਨਾਂ ਦੇ ਪਿੰਡ ਸਿੰਘਾਂ ਦੇ ਖੂਹ ਵਿੱਚੋਂ ਟਿਫਿਨ ਬੰਬ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ, ਪੁਲਿਸ ਨੇ ਜ਼ਿਲ੍ਹੇ ਵਿੱਚ ਦਸਤਕ ਦਿੱਤੀ ਅਤੇ ਇੱਥੋਂ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਫਿਲਹਾਲ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਨੂੰ ਵੀ ਘਟਨਾ ਸਥਾਨ ‘ਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਅਗਲੀ ਜਾਂਚ-ਪੜਤਾਂਲ ਕੀਤੀ ਜਾ ਰਹੀ ਹੈ।