ਸਿਹਤ ਵਿਭਾਗ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਕਰਨ ਤੇ ਲਗਾਈ ਰੋਕ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿੱਚ ਨਵੀਂ ਬਣੀ ਆਪ ਸਰਕਾਰ ਲਗਾਤਾਰ ਪੰਜਾਬ ਦੇ ਵਿਕਾਸ ਕੰਮਾਂ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਿਹਤ ਵਿਭਾਗ ਨੇ ਵਧਦੀ ਗਰਮੀ ਕਾਰਨ ਅਤੇ ਪਾਣੀ ਦੇ ਘਟਦੇ ਪੱਧਰ ਨੂੰ ਵੇਖਦਿਆਂ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

Advertisements

ਸਿਹਤ ਵਿਭਾਗ ਦੇ ਕਿਸੇ ਵੀ ਪ੍ਰੋਗਰਾਮ ਵਿੱਚ ਹੁਣ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਸਿਹਤ ਵਿਭਾਗ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ। ਇਸਤੋਂ ਇਲਾਵਾ ਡਾਇਰੈਕਟਰ ਸਿਹਤ ਪੰਜਾਬ ਵੱਲੋਂ ਜਾਰੀ ਕੀਤੇ ਹੁਕਮ ਅਨੁਸਾਰ ਸਿਹਤ ਅਤੇ ਪਰਿਵਾਰ ਕਲਿਆਣ ਨਿਰਦੇਸ਼ ਨੇ ਕਿਹਾ ਕਿ ਸਿਹਤ ਮੰਤਰੀ ਨੇ ਅਪੀਲ ਕੀਤੀ ਹੈ ਕਿ ਸਿਹਤ ਵਿਭਾਗ ਦੇ ਅਧਿਕਾਰਕ ਸਮਾਰੋਹ/ ਪ੍ਰੋਗਰਾਮਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੇ ਇਸਤੇਮਾਲ ਨੂੰ ਰੋਕਣ ਦੀ ਅਪੀਲ ਕੀਤੀ ਹੈ। ਹੁਕਮਾਂ ਵਿੱਚ ਕਿਹਾ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਜਿੱਥੇ ਵੀ ਜਾਵੇ, ਕੋਈ ਉਸ ਨੂੰ ਫੁੱਲਾਂ ਦਾ ਗੁਲਦਸਤਾ ਨਾ ਦੇਵੇ। ਇਹ ਹੁਕਮ ਵਾਤਾਵਰਨ ਨੂੰ ਬਚਾਉਣ ਲਈ ਇੱਕ ਚੰਗੀ ਸ਼ੁਰੂਆਤ ਹੋਣ ਦਾ ਦਾਅਵਾ ਹੈ ।

LEAVE A REPLY

Please enter your comment!
Please enter your name here