ਪੰਜਾਬ ਸਰਕਾਰ ਵੱਲੋਂ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਜਲਦ ਬੰਦ ਕਰਨ ਦੇ ਹੁਕਮ

ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ, ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਕਿ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ।

Advertisements

ਜਿਸਦੇ ਕਾਰਣ ਇਹਨਾਂ ਉਤੇ ਭਾਰੀ ਸਮਾਨ ਲੱਦਿਆਂ ਹੋਣ ਦੇ ਕਾਰਣ ਇਹ ਰੇਹੜੀਆਂ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੀਆਂ ਹਨ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

LEAVE A REPLY

Please enter your comment!
Please enter your name here