ਐਮਬੀਬੀਐਸ ਵਿਦਿਆਰਥੀ ਦੀ ਛੱਤ ਤੋਂ ਡਿੱਗਣ ਕਾਰਣ ਹੋਈ ਮੌਤ, ਪਰਿਵਾਰ ਨੇ ਰੈਗਿੰਗ ਦੇ ਲਗਾਏ ਦੋਸ਼

ਕਰਨਾਲ ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ । ਹਰਿਆਣਾ ਦੇ ਕਰਨਾਲ ਤੋਂ ਐਮਬੀਬੀਐਸ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਨਿਸ਼ਾਂਤ ਓਡੀਸ਼ਾ ਦੇ ਭੀਮਾ ਭੋਈ ਮੈਡੀਕਲ ਕਾਲਜ ‘ਚ ਪੜ੍ਹਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਨਿਸ਼ਾਂਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆਂ ਕਿ ਨਿਸ਼ਾਂਤ ਕਾਲਜ ਵਿੱਚ ਰੈਗਿੰਗ ਦੇ ਤਸ਼ੱਦਦ ਤੋਂ ਪ੍ਰੇਸ਼ਾਨ ਰਹਿੰਦਾ ਸੀ। ਉਹ ਹਮੇਸ਼ਾਂ ਘਰ ਆ ਕੇ ਦੱਸਦਾ ਸੀ ਕਿ ਲੜਕਿਆਂ ਦੇ ਹੋਸਟਲ ਵਿੱਚ ਸੀਨੀਅਰਜ਼ ਰੈਗਿੰਗ ਕਰਦੇ ਸਨ।

Advertisements

ਪਰ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕੀ ਇਹ ਮੌਤ ਹਾਦਸਾ ਸੀ ਜਾਂ ਖੁਦਕੁਸ਼ੀ ਜਾਂ ਕਤਲ । ਪਰਿਵਾਰ ਨੇ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਕਿ ਅਜਿਹੇ ਲੋਕਾਂ ਨੂੰ ਰੋਕਿਆ ਜਾਵੇ ਅਤੇ ਮੈਨੇਜਮੈਂਟ ‘ਤੇ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਕਾਲਜਾਂ ਵਿੱਚ ਇਹ ਰੈਗਿੰਗ ਬੰਦ ਕਰਨੀ ਚਾਹੀਦੀ ਹੈ ਅਤੇ ਇਸਦੇ ਖਿਲਾਫ ਸਖ਼ਤ ਕਦਮ ਚੁੱਕਣ ਦੀ ਲੋੜ ਹੈ, ਤਾਂ ਜੋ ਕਿਸੇ ਹੋਰ ਦੀ ਜਾਨ ਨਾ ਜਾਵੇ।

LEAVE A REPLY

Please enter your comment!
Please enter your name here