Monday, October 19, 2026
Home Chandigarh ਪ੍ਰਸਿੱਧ ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ...

ਪ੍ਰਸਿੱਧ ਕਬੱਡੀ ਖਿਡਾਰੀ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਵੱਲੋਂ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸਦੇ ਕਾਰਣ ਪੰਜਾਬ ਪੁਲਿਸ ਲਗਾਤਾਰ ਇਸ ਮਾਮਲੇ ਦੀ ਜਾਂਚ-ਪੜਤਾਂਲ ਕਰ ਰਹੀ ਸੀ।

Advertisements

ਜਲੰਧਰ ਦਿਹਾਤ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਇਸ ਮਾਮਲੇ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਦਿੰਦਿਆਂ ਐਸਐਸਪੀ ਨੇ ਸਵਪਨ ਸ਼ਰਮਾ ਨੇ ਦੱਸਿਆ ਕਿ ਇੱਕ ਮੁਲਜ਼ਮ ਨੂੰ ਯੂਪੀ ਅਤੇ ਦੂਜੇ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸਤੋਂ ਇਲਾਵਾ ਉਹਨਾਂ ਦੱਸਿਆਂ ਕਿ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੇ ਨਾਲ ਮਿਲ ਕੇ ਪੂਰੀ ਸਫਲਤਾ ਨਾਲ ਕਾਰਵਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here