ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਰਿਕਸ਼ੇ ਕੀਤੇ ਰਵਾਨਾ

ਹੁਸਿ਼ਆਰਪੁਰ (ਦ ਸਟੈਲਰ ਨਿਊਜ਼)। ਵਿਸ਼ਵ ਮੇਲਰੀਆ ਦਿਵਸ ਦੇ ਸਬੰਧ ਵਿਚ ਸਿਵਲ ਸਰਜਨ ਦਫਤਰ ਹੁਸਿ਼ਆਰਪੁਰ ਤੋ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਵੱਲੋ ਮਲੇਰੀਆ ਦੇ ਸਬੰਧ ਵਿਚ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਰਿਕਸਿ਼ਆਂ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ।ਇਨਾਂ ਜਾਗਰੂਕਤਾ ਰਿਕਸਿ਼ਆਂ ਵੱਲੋ ਸ਼ਹਿਰ ਦੇ ਵੱਖ ਵੱਖ ਇਲਾਕਿਆ ਅਤੇ ਹਾਈ ਰਿਸਕ ਇਲਾਕਿਆ ਵਿਚ ਜਾਕੇ ਲੋਕਾਂ ਨੂੰ ਮਲੇਰੀਆ ਦੇ ਸਬੰਧ ਵਿਚ ਜਾਗਰੂਕ ਕੀਤਾ ਜਾਵੇਗਾ।ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2027 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਕਰਨ ਦਾ ਟੀਚਾ ਹੈ ਪਰ ਇਸ ਟੀਚੇ ਨੂੰ ਲੋਕਾਂ ਦੀ ਸਹਾਇਤਾ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨਾ ਕਿਹਾ ਕਿ ਜੇਕਰ ਲੋਕ ਜਾਗਰੂਕ ਹੋ ਜਾਣ ਤਾਂ ਮਲੇਰੀਆ ਦਾ ਖਾਤਮਾ ਕੀਤਾ ਜਾ ਸਕਦਾ ਹੈ।

Advertisements

ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ ਦੁਆਲੇ ਨਾ ਤਾਂ ਪਾਣੀ  ਖੜਾ ਹੋਣ ਦੇਣਾ ਚਾਹੀਦਾ ਤੇ ਨਾ ਹੀ ਕੂੜੇ ਦੇ ਢੇਰ ਲੱਗਣ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮੱਛਰ ਦਾ ਲਾਰਵਾ ਪੈਦਾ ਹੋਣ‌ ਲਈ ਇਕ ਚੱਮਚ ਪਾਣੀ ਹੀ ਕਾਫੀ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਛੱਤਾਂ ਤੇ ਟਾਇਰ, ਖਾਲੀ ਬਰਤਨ ਅਤੇ ਕਬਾੜ ਆਦਿ ਇਕੱਠਾ ਨਾ ਹੋਣ ਦੇਣ, ਕਿਓਕਿ ਬਰਸਾਤਾਂ ਦੇ ਦਿਨਾਂ ਵਿੱਚ ਇਨ੍ਹਾਂ ਚ ਪਾਣੀ ਆਦਿ ਇਕੱਠਾ ਹੋ ਜਾਂਦਾ ਹੈ ਤੇ ਇਹ ਮੱਛਰਾਂ ਦਾ ਲਾਰਵਾ ਪੈਦਾ ਕਰਨ ੋਚ ਸਹਾਈ ਬਣਦਾ ਹੈ।ਇਸ ਮੌਕੇ ਹੋਰਨਾ ਤੋ ਇਲਾਵਾ ਜਿਲਾ ਸਿਹਤ ਅਫਸਰ ਡਾ. ਲਖਬੀਰ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਨੀਲ ਅਹੀਰ, ਜਿਲਾ ਟੀਕਾਕਰਨ ਅਫਸਰ ਡਾ. ਸੀਮਾ ਗਰਗ ਅਤੇ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਹਾਜਰ ਸਨ।

LEAVE A REPLY

Please enter your comment!
Please enter your name here