ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ, 24 ਲੱਖ ਦੇ ਪਾਰ ਹੋਇਆ ਵੈਕਸੀਨੇਸ਼ਨ ਦਾ ਅੰਕੜਾ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਜ਼ਿਲ੍ਹੇ ਵਿਚ ਸਿਹਤ ਵਿਭਾਗ ਵਲੋਂ ਮੁਹਿੰਮ ਵਿੱਢ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਤਹਿਤ ਟੀਕਾਕਰਨ ਦਾ ਅੰਕੜਾ 24 ਲੱਖ ਤੋਂ ਵੱਧ ਗਿਆ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿਚ 24,03,277 ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਦੇ ਕਰੀਬ 100 ਥਾਵਾਂ ’ਤੇ ਕੋਵਿਡ-19 ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿਚ 12,45,464 ਨੂੰ ਪਹਿਲੀ ਖੁਰਾਕ, 11,20,656 ਨੂੰ ਦੂਜੀ ਅਤੇ 37,157 ਨੂੰ ਤੀਜੀ (ਪ੍ਰਿਕਾਸ਼ਨ ਡੋਜ਼) ਖੁਰਾਕ ਲਗਾਈ ਜਾ ਚੁੱਕੀ ਹੈ।

Advertisements

ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੇ 13,00,358 ਵਿਅਕਤੀ ਹਨ, ਜਿਸ ਵਿਚੋਂ 11,64,053 ਨੂੰ ਪਹਿਲੀ ਡੋਜ਼ ਅਤੇ 10,83,361 ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਹਿਸਾਬ ਨਾਲ 89.51 ਪ੍ਰਤੀਸ਼ਤ ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 83.31 ਪ੍ਰਤੀਸ਼ਤ ਵਿਅਕਤੀਆਂ ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ। ਇਸ ਤੋਂ ਇਲਾਵਾ 15 ਤੋਂ 17 ਸਾਲ ਦੀ ਉਮਰ ਵਰਗ ਦੇ ਕੁੱਲ 81,151 ਬੱਚਿਆਂ ਵਿਚੋਂ 58,116 ਬੱਚਿਆਂ ਨੂੰ ਪਹਿਲੀ ਅਤੇ 34,218 ਨੂੰ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ। 12 ਸਾਲ ਤੋਂ 14 ਸਾਲ ਦੇ ਉਮਰ ਵਰਗ ਦੇ 49,468 ਬੱਚਿਆਂ ਵਿਚੋਂ 23,186 ਬੱਚਿਆਂ ਨੂੰ ਪਹਿਲੀ ਅਤੇ 3021 ਨੂੰ ਕੋਵਿਡ ਬਚਾਅ ਸਬੰਧੀ ਦੂਜੀ ਡੋਜ਼ ਲਗਾਈ ਜਾ ਚੁੱਕੀ ਹੈ।

ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ 1013 ਪਿੰਡਾਂ ਵਿਚ ਕੋਵਿਡ ਬਚਾਅ ਸਬੰਧੀ 100 ਪ੍ਰਤੀਸ਼ਤ ਪਹਿਲੀ ਅਤੇ 412 ਪਿੰਡਾਂ ਵਿਚ 100 ਪ੍ਰਤੀਸ਼ਤ ਦੋਵੇਂ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਲਗਾਏ ਕੈਂਪਾਂ ਦੌਰਾਨ 3677 ਖੁਰਾਕਾਂ ਲਗਾਈਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਵਾਸੀ ਪਹਿਲ ਦੇ ਆਧਾਰ ’ਤੇ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਆਪਣੇ 12 ਤੋਂ 14 ਅਤੇ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਸਰਕਾਰੀ ਸਕੂਲਾਂ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਿਚ ਵੀ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਕੋਵਿਡ ਟੀਕਾਕਰਨ ਨਹੀਂ ਕਰਵਾਇਆ ਹੈ, ਉਹ ਨਜ਼ਦੀਕੀ ਸਿਹਤ ਕੇਂਦਰ ’ਤੇ ਜਾ ਕੇ ਟੀਕਾਕਰਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here