ਨਮੀ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਠੇਕੇ ਤੇ ਲੱਗੇ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ: ਬਲਿਹਾਰ ਸਿੰਘ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਸੂਬਾ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਮਿਤੀ 28 ਅਪ੍ਰੈਲ 2022 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਾਵਰਕਾਮ ਸੀਐਚਬੀ ਅਤੇ ਸੀਐਚ ਡਬਲਿਊ ਠੇਕਾ ਕਾਮੇ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ, ਬਿਜਲੀ ਸਪਲਾਈ ਨੂੰ ਬਹਾਲ ਰੱਖਦਿਆਂ ਕਈ ਕਾਮੇ ਆਪਣੀ ਜਾਨ ਵੀ ਗਵਾ ਚੁੱਕੇ ਹਨ ਅਤੇ ਕਈ ਕਾਮੇ ਅਪੰਗ ਹੋ ਗਏ ਹਨ ਜਿਨ੍ਹਾਂ ਨੂੰ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਕੋਈ ਵੀ ਮੁਆਵਜਾ ਨੌਕਰੀ ਪੈਨਸ਼ਨ ਆਦਿ ਦਾ ਪ੍ਰਬੰਧ ਨਹੀਂ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਸਰਕਾਰ ਨੇ 1690 ਸਹਾਇਕ ਲਾਈਨਮੈਨਾਂ ਦੀਆਂ ਪੋਸਟਾਂ ਭਰਨ ਫ਼ੈਸਲਾ ਕੀਤਾ ਹੈ ਜਥੇਬੰਦੀ ਵੱਲੋਂ ਮੰਗ ਕੀਤੀ ਕਿ ਪੋਸਟਾਂ ਭਰਨ ਤੋਂ ਪਹਿਲਾਂ ਜਿੰਨੇ ਵੀ ਠੇਕੇ ਤੇ ਲੱਗੇ ਮੁਲਾਜ਼ਮ ਹਨ ਉਨ੍ਹਾਂ ਨੂੰ ਵਿਭਾਗ ਚ ਲਿਖੇ ਰੈਗੂਲਰ ਕੀਤਾ ਜਾਵੇ। ਪੈਡੀ ਸੀਜ਼ਨ ਦੌਰਾਨ ਮੁਲਾਜ਼ਮਾਂ ਦੀ ਘਾਟ ਹੋਣ ਕਰਕੇ ਲਗਾਤਾਰ ਕੰਮ ਦਾ ਬੋਝ ਸੀਐਚਬੀ ਅਤੇ ਸੀਐੱਚਬੀ ਡਬਲਿਊ ਤੇ ਪਾਇਆ ਜਾ ਰਿਹਾ ਹੈ ।

Advertisements

ਉਨ੍ਹਾਂ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸਮੂਹ ਸੀਐੱਚਵੀ ਅਤੇ ਡਬਲਿਊ ਪੈਸਕੋ ਸਰਕੋ ਕੰਪਿਊਟਰ ਅਪਰੇਟਰ ਮੀਟਰ ਰੀਡਰ ਸਟੋਰ ਕੀਪਰਾਂ ਰਾਹੀਂ ਆਊਟਸੋਰਸਿੰਗ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗ ਲੈ ਕੇ ਰੈਗੂਲਰ ਕੀਤਾ ਜਾਵੇ । ਪਿਛਲੇ ਲੰਮੇ ਸਮੇਂ ਤੋਂ ਛਾਂਟੀ ਕੀਤੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਪੈਨਸ਼ਨ ਨੌਕਰੀ ਦਾ ਪ੍ਰਬੰਧ ਕਰਨ ਪੁਰਾਣਾ ਬਕਾਇਆ ਏਰੀਅਰ/ਬੋਨਸ ਜਾਰੀ ਕਰਨ ਤਨਖ਼ਾਹਾਂ ਅਤੇ ਪੈਟਰੋਲ ਭੱਤੇ ਵਿੱਚ ਵਾਧੇ ਕਰਨ ਅਤੇ ਮੰਗ ਪੱਤਰ ਵਿਚ ਦਰਜ ਮੰਗਾਂ ਦਾ ਹੱਲ ਕਰਵਾਉਣ ਲਈ ਮਿਤੀ 28 ਅਪ੍ਰੈਲ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਉਸ ਤੋਂ ਪਹਿਲਾਂ ਪਾਵਰਕੌਮ ਮੈਨੇਜਮੈਂਟ ਨੇ ਮਿਤੀ 26 ਅਪ੍ਰੈਲ 2022 ਨੂੰ ਵੀ ਮੀਟਿੰਗ ਦਾ ਸਮਾਂ ਜਥੇਬੰਦੀ ਨੂੰ ਦਿੱਤਾ ਗਿਆ ਹੈ । ਉਨ੍ਹਾਂ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਕਾਮਿਆਂ ਦੀਆਂ ਮੰਗਾਂ ਦਾ ਹੱਲ ਤੁਰੰਤ ਕੀਤਾ ਜਾਵੇ। ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀਐੱਚਬੀ ਅਤੇ ਸੀਐੱਚਬੀ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੈ ਕੇ ਰੈਗੂਲਰ ਕਰਨ ਦਾ ਫ਼ੈਸਲਾ ਸਰਕਾਰ ਵਲੋਂ ਕੀਤਾ ਜਾਵੇ । ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਚ ਜਥੇਬੰਦੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here