ਇੱਕ ਕਿੱਲੋ ਅਫੀਮ ਸਮੇਤ ਕਾਰ ਚਾਲਕ ਗਿ੍ਰਫਤਾਰ, ਪੁਲਿਸ ਕਰ ਰਹੀ ਜਾਂਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਐਸ.ਐਸ.ਪੀ. ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਅਤੇ ਐਸ.ਪੀ.ਡੀ. ਮੁਖਤਿਆਰ ਸਿੰਘ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰੇਮ ਸਿੰਘ ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਅਤੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਅਤੇ ਐਸ.ਆਈ. ਦੇਸ ਰਾਜ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਨਸ਼ਾ ਤਸ਼ਕਰੀ ਨੂੰ ਠੱਲ ਪਾਉਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆ ਹਨ।
26 ਅਪ੍ਰੈਲ ਨੂੰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਏ.ਐੱਸ.ਆਈ. ਸੁਸ਼ੀਲ ਕੁਮਾਰ, ਚੌਕੀ ਪੁਰਹੀਰਾ, ਥਾਣਾ ਮਾਡਲ ਟਾਊਨ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੇ ਸਬੰਧ ਵਿੱਚ ਪੁਰਹੀਰਾਂ ਬਾਈਪਾਸ ਤੇ ਮੋਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਫਗਵਾੜਾ ਸਾਈਡ ਵਲੋਂ ਆ ਰਹੀ ਇੱਕ ਤੇਜ ਰਫਤਾਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਦਾ ਡਰਾਈਵਰ ਕਾਰ ਨੂੰ ਭਜਾਉਣ ਲੱਗ ਪਿਆ। ਇਸ ਦੌਰਾਨ ਏੇ.ਐਸ.ਆਈ. ਸੁਸ਼ੀਲ ਕੁਮਾਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰ (ਪੀ.ਬੀ-37-ਏ -8970) ਨੂੰ ਰੋਕ ਕੇ ਉਸ ਦੇ ਡਰਾਈਵਰ ਨੂੰ ਕਾਬੂ ਕੀਤਾ। ਕਾਰ ਦੀ ਤਲਾਸ਼ੀ ਲੈਣ ਤੇ ਡਰਾਈਵਰ ਸੀਟ ਹੇਠਾਂ ਇੱਕ ਕਾਲੇ ਰੰਗ ਦਾ ਲਿਫਾਫਾ ਬਰਾਮਦ ਹੋਇਆ, ਜਿਸਨੂੰ ਚੈੱਕ ਕਰਨ ਤੇ ਉਸ ਵਿੱਚੋ ਇੱਕ ਕਿਲੋ ਅਫੀਮ ਬਰਾਮਦ ਹੋਈ। ਅਰੋਪੀ ਕਾਰ ਚਾਲਕ ਦੀ ਪਹਿਚਾਨ ਜਸਵੀਰ ਸਿੰਘ ਉਰਫ ਜੱਸੀ ਪੁੱਤਰ ਪ੍ਰੀਤਮ ਸਿੰਘ ਵਾਸੀ ਸ਼ਿਵ ਕਲੋਨੀ ਕਰਨਾਲ ਹਾਲ ਵਾਸੀ ਐਲਆਈਜੀ ਡੁੱਗਰੀ, ਜਿਲਾ ਲੁਧਿਆਣਾ ਦੇ ਰੂਪ ਵਿੱਚ ਹੋਈ। ਪੁਲਿਸ ਨੇ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਮੁੱਕਦਮਾ ਨੰਬਰ 105 ਮਿਤੀ 26-4-2022 ਅ:ਧ 18-61-85 ਐੱਨ.ਡੀ.ਪੀ.ਐੱਸ ਐਕਟ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਹੈ। ਦੋਸ਼ੀ ਨੂੰ ਅਦਾਲਤ ਵਿਚੱ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ, ਤਾਂ ਜੋ ਇਹ ਪਤਾ ਲਗ ਸਕੇ ਕਿ ਇਹ ਅਫੀਮ ਉਹ ਕਿੱਥੋਂ ਲੈ ਕੇ ਆਇਆ ਸੀ ਤੇ ਕਿੱਥੇ ਸਪਲਾਈ ਕਰਨੀ ਸੀ। ਪੁਲਿਸ ਨੂੰ ਉਸ ਪਾਸੋਂ ਹੋਰ ਵੀ ਸੁਰਾਗ ਲੱਗਣ ਦੀ ਸੰਭਾਵਨਾ ਹੈ।

Advertisements

LEAVE A REPLY

Please enter your comment!
Please enter your name here