ਸੱਭਿਆਚਾਰ ਨੂੰ ਸੰਭਾਲਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਪੰਜਾਬ ਸਰਕਾਰ: ਗੁਰਪਾਲ ਇੰਡੀਅਨ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਹੈਰਿਟੇਜ ਕਾਂਜਲੀ ਵੇਟਲੈਂਡ ਨੂੰ ਸੈਰ ਕੇਂਦਰ ਦੇ ਤੌਰ ਤੇ ਵਿਕਸਿਤ ਕਰਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਵਿਸਾਖੀ ਮੇਲੇ ਦੀ ਸ਼ਲਾਘਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ 20 ਸਾਲ ਬਾਅਦ ਆਪ ਸਰਕਾਰ ਨੇ ਕਾਂਜਲੀ ਵੇਟਲੈਂਡ ਤੇ ਵਿਸਾਖੀ ਮੇਲਾ ਕਰਵਾਕੇ ਸਾਬਤ ਕਰ ਦਿੱਤਾ ਹੈ ਕਿ ਪਿਛਲੀਆਂ ਸਰਕਾਰਾਂ ਦੇ ਵਲੋਂ ਕਿਵੇਂ ਪੰਜਾਬੀ ਸੱਭਿਆਚਾਰ ਨੂੰ ਅਣਗੋਲਿਆਂ ਕੀਤਾ ਗਿਆ। ਉਨ੍ਹਾਂ ਨੇ ਵਿਸਾਖੀ ਮੇਲੇ ਨੂੰ ਸਫਲਤਾਪੂਰਵਕ ਸੰਪੰਨ ਕਰਵਾਉਣ ਵਿੱਚ ਆਪਣਾ ਯੋਗਦਾਨ ਦੇਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਏਡੀਸੀ (ਵਿਕਾਸ ਸ਼ਹਿਰੀ) ਅਨੁਪਮ ਕਲੇਰ ਦਾ ਧੰਨਵਾਦ ਕੀਤਾ।

Advertisements

ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਲੋਂ ਸੱਭਿਆਚਾਰ ਨੂੰ ਸੰਭਾਲਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀਆਂ ਆਉਣ ਵਾਲਿਆਂ ਪੀੜੀਆਂ ਨੂੰ ਅਮੀਰ ਵਿਰਸੇ ਅਤੇ ਸਭਿਆਚਾਰ ਦੇ ਨਾਲ ਜੋੜਨ ਲਈ ਲੋਕ ਲਹਿਰ ਖੜੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਅਮੀਰ ਵਿਰਸਾ ਅਤੇ ਸੱਭਿਆਚਾਰ ਹੈ ਜਿਸ ਦੀਆਂ ਡੂੰਘੀਆਂ ਜੜਾਂ ਹਨ। ਅੱਜ ਦੇ ਬਦਲਦੇ ਦੌਰ ਵਿੱਚ ਨੌਜਵਾਨਾਂ ਨੂੰ ਆਪਣੇ ਵਿਰਸੇ ਦੇ ਨਾਲ ਜੋੜਨ ਲਈ ਸੱਭਿਆਚਾਰ ਦੀ ਪੁਨਰ ਸੁਰਜੀਤੀ ਦੀ ਜ਼ਰੂਰਤ ਹੈ ਅਤੇ ਇਸ ਲਈ ਸਾਰੀਆਂ ਨੂੰ ਮਿਲ ਕਰ ਕੋਸ਼ਿਸ਼ ਕਰਨੀ ਪਵੇਗੀ।

LEAVE A REPLY

Please enter your comment!
Please enter your name here