ਪੱਟੀ ਡਿੱਪੂ ਦੇ ਮੁਲਾਜਮਾਂ ਦੀਆਂ ਜਬਰੀ ਬਦਲੀਆਂ ਰੱਦ ਕਰਵਾਉਣ ਲਈ ਕੀਤੀਆਂ ਗੇਟ ਰੈਲੀਆਂ, ਦਿੱਤਾ ਅਲਟੀਮੇਟਮ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਪੰਜਾਬ ਰੋਡਵੇਜ਼ ਪਨਬਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੱਟੀ ਡਿੱਪੂ ਦੇ ਮੁਲਾਜਮਾਂ ਦੀਆਂ ਟਰਾਂਸਪੋਰਟ ਮੰਤਰੀ ਵੱਲੋਂ ਕੀਤੀਆਂ ਨਜਾਇਜ਼ ਬਦਲੀਆਂ ਦੀ ਘੌਰ ਨਿੰਦਾਂ ਕੀਤੀ ਗਈ। ਪ੍ਰਧਾਨ ਸਤਨਾਮ ਸਿੰਘ ਵੱਲੋਂ ਇਸ ਮਸਲੇ ਤੇ ਕਪੂਰਥਲਾ ਡਿੱਪੂ ਦੇ ਗੇਟ ਤੇ ਬੋਲਦੇ ਹੋਏ ਦੱਸਿਆ ਕਿ ਲੋਕਤੰਤਰੀ ਦੇਸ਼ ਵਿੱਚ ਲੋਕਤੰਤਰ ਦੇ ਨਾਮ ਤੇ ਚੁਣੀਆਂ ਹੋਈਆਂ ਸਰਕਾਰਾਂ ਅੱਜ ਦੇ ਸਮੇਂ ਵੀ ਲੋਕਾਂ ਦੀ ਆਵਾਜ਼ ਨੂੰ ਜਬਰੀ ਤੌਰ ਤੇ ਦਬਾਉਣ ਤੋ ਕਿਸੇ ਗੱਲੋਂ ਵੀ ਪਿੱਛੇ ਨਹੀਂ ਹੈ, ਜਿਸਦਾ ਨਮੂਨਾ ਪੱਟੀ ਡਿੱਪੂ ਵਿੱਚ ਕਰਮਚਾਰੀਆਂ ਦੇ ਹੱਕਾਂ ਤੇ ਮੰਗਾਂ ਲਈ ਆਵਾਜ ਉਠਾਉਣ ਵਾਲੇ ਜਥੇਬੰਦੀ ਦੇ ਆਗੂਆਂ ਦੀਆਂ ਬਦਲੀਆਂ ਮੈਨੇਜਮੈਂਟ ਦੇ ਕਹਿਣ ਤੇ ਟਰਾਂਸਪੋਰਟ ਪੰਜਾਬ ਵੱਲੋਂ ਕਰਮਚਾਰੀਆਂ ਦੇ ਘਰਾਂ ਤੋ 300 ਕਿਲੋਮੀਟਰ ਦੂਰ ਕਰਨ ਦੇ ਹੁਕਮ ਜਾਰੀ ਕਰਕੇ ਵਿਖਾ ਦਿੱਤਾ ਹੈ। ਇੱਥੇ ਗੌਰਤਲਬ ਹੈ ਕਿ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਜਥੇਬੰਦੀ ਸ਼ੁਰੂ ਤੋ ਹੀ ਕਰਮਚਾਰੀਆਂ ਦੀਆਂ ਮੰਗਾਂ ਦੇ ਨਾਲ-ਨਾਲ ਜਨਤਕ ਮੰਗਾਂ ਜਿਵੇਂ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਵਿੱਚ ਨਵੀਆਂ ਦਸ ਹਜਾਰ ਬੱਸਾਂ ਸ਼ਾਮਿਲ ਕਰਨਾ ਅਤੇ ਟਰਾਂਸਪੋਰਟ ਮਾਫੀਆਂ ਨੂੰ ਨਕੇਲ ਪਾਉਣ ਲਈ ਸਰਕਾਰ ਕੋਲ ਆਵਾਜ਼ ਚੁੱਕਦੀ ਰਹੀ ਹੈ ਅਤੇ ਇਸ ਆਵਾਜ਼ ਚੁੱਕਣ ਦਾ ਖਮਿਆਜ਼ਾ ਜਥੇਬੰਦੀ ਦੇ ਆਗੂਆਂ ਨੂੰ ਆਪਣੇ ਘਰਾਂ ਤੋ ਦੂਰ ਬਦਲੀਆਂ ਦੇ ਰੂਪ ‘ਚ ਚੁਕਾਉਣਾ ਪੈ ਰਿਹਾ ਹੈ, ਇਸ ਕਦਮ ਦਾ ਮਕਸਦ ਸਿਰਫ ਕਰਮਚਾਰੀਆਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਵਿੱਚ ਡਰ ਦਾ ਮਹੌਲ ਪੈਦਾ ਕਰਨਾ ਹੈ ਪਰੰਤੂ ਕਰੋਨਾ ਕਾਲ ਅਤੇ ਹੋਰ ਕੁਦਰਤੀ ਆਫਤਾਂ ਵਿੱਚ ਸਰਕਾਰ ਅਤੇ ਪੰਜਾਬ ਦੀ ਜਨਤਾਂ ਨੂੰ ਨਿਰੰਤਰ ਦਿਨ-ਰਾਤ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨ ਵਾਲੇ ਇਹ ਕਰਮਚਾਰੀ ਇਹਨਾਂ ਸਰਕਾਰ ਤੇ ਮੈਨੇਜਮੈਂਟ ਦੀਆਂ ਗਲਤ ਕਾਰਵਾਈਆਂ ਤੋ ਡਰਨ ਵਾਲੇ ਨਹੀਂ।

Advertisements

ਇਸ ਮੌਕੇ ਤੇ ਗੁਰਪ੍ਰੀਤ ਸਿੰਘ ਪੰਨੂ ਸੂਬਾ ਮੀਤ ਪ੍ਰਧਾਨ ਪੰਜਾਬ ਰੋਡਵੇਜ਼ ਪਨਬੱਸ/ ਪੀਆਰਟੀਸੀ ਕੰਟਰੈਕਟ ਵਰਕਰਜ਼ ਜਥੇਬੰਦੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਜੇਕਰ ਇਹਨਾਂ ਪੱਟੀ ਡਿੱਪੂ ਦੇ ਕਰਮਚਾਰੀਆਂ ਦੀਆਂ ਬਦਲੀਆਂ ਤੁਰੰਤ ਰੱਦ ਨਾ ਕੀਤੀਆਂ ਗਈਆਂ ਤਾਂ ਭਲਕੇ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾਂ ਜਾਮ ਸਮੂਹ ਪੰਜਾਬ ਦੇ ਬੱਸ ਸਟੈਂਡ ਤੇ ਡਿੱਪੂ ਬੰਦ ਕਰਕੇ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਦਾ ਭੰਡੀ ਪ੍ਰਚਾਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here