ਜ਼ਿਲ੍ਹੇ ਵਿੱਚ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 739 ਨਵੇਂ ਸੈਪਲ ਲੈਣ ਨਾਲ ਅਤੇ 723 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਪਾਜੇਟਿਵ ਮਰੀਜ ਨਹੀਂ ਆਇਆ ਹੈ।

Advertisements

ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 38017 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40879 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1170024 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ , 1130682 ਸੈਪਲ ਨੈਗਟਿਵ ਹਨ । ਜਦ ਕਿ 3133 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ । ਐਕਟਿਵ ਕੇਸਾ ਦੀ ਗਿਣਤੀ 10 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39773 ਹੈ ।

LEAVE A REPLY

Please enter your comment!
Please enter your name here