ਖੇਤ ਵਿੱਚ 23 ਸਾਲਾਂ ਕਿਸਾਨ ਦੇ ਇਕਲੌਤੇ ਪੁੱਤਰ ਦੀ ਰੀਪਰ ਵਿੱਚ ਆਉਣ ਕਾਰਣ ਹੋਈ ਮੌਤ

ਮੋਗਾ : (ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਪੰਜਾਬ ਵਿੱਚ ਲਗਾਤਾਰ ਕਣਕ ਦੀ ਵਾਢੀ ਚੱਲ ਰਹੀ ਹੈ। ਜ਼ਿਲ੍ਹੇ ਦੇ ਧਰਮਕੋਟ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਬੱਗੇ ਵਿੱਚ ਬੀਤੇ ਦਿਨ ਤੂੜੀ ਬਣਾਉਣ ਵਾਲੀ ਮਸ਼ੀਨ (ਰੀਪਰ) ਵਿੱਚ ਆਉਣ ਕਾਰਨ ਇੱਕ 23 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ।

Advertisements

ਮਿਲੀ ਜਾਣਕਾਰੀ ਦੇ ਅਨੁਸਾਰ, ਗੁਰਚਰਨ ਸਿੰਘ ਪਰਿਵਾਰ ਦਾ ਇੱਕ ਇਕਲੌਤਾ ਲੜ੍ਹਕਾ ਸੀ, ਜੋ ਕਿ ਖੇਤ ਵਿੱਚ ਤੂੜੀ ਬਣਾਉਣ ਵਾਲੀ ਮਸ਼ੀਨ ਉੱਤੇ ਕੰਮ ਕਰ ਰਿਹਾ ਸੀ, ਜਿਸਦੀ ਰੀਪਰ ਵਿੱਚ ਆਉਣ ਕਾਰਨ ਮੌਤ ਹੋ ਗਈ। ਜਿਸਦੇ ਕਾਰਣ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਛਾ ਗਿਆ ਹੈ।

LEAVE A REPLY

Please enter your comment!
Please enter your name here