ਜਵਾਹਰ ਨਵੋਦਿਆ ਵਿਦਿਆਲਿਆ: 6ਵੀਂ ਕਲਾਸ ਦੇ ਸਲੈਕਸ਼ਨ ਟੈਸਟ ਲਈ 23 ਸਕੂਲਾਂ ’ਚ 30 ਅਪ੍ਰੈਲ ਦੀ ਛੁੱਟੀ ਘੋਸ਼ਿਤ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼) : ਜਵਾਹਰ ਨਵੋਦਿਆ ਵਿਦਿਆਲਿਆ ਵਿਚ ਛੇਵੀਂ ਕਲਾਸ ਦੇ ਦਾਖਲੇ ਲਈ ਚੋਣ ਪ੍ਰੀਖਿਆ 30 ਅਪ੍ਰੈਲ ਨੂੰ ਜ਼ਿਲ੍ਹੇ ਦੇ 23 ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ 30 ਅਪ੍ਰੈਲ ਨੂੰ ਪੀ੍ਰਖਿਆ ਵਾਲੇ ਦਿਨ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਪ੍ਰੀਖਿਆ ਕੇਂਦਰ ਬਣਾਏ 23 ਸਕੂਲਾਂ ਵਿਚ 30 ਅਪ੍ਰੈਲ ਨੂੰ ਇਕ ਦਿਨ ਦੀ ਛੁੱਟੀ ਵੀ ਘੋਸ਼ਿਤ ਕਰ ਦਿੱਤੀ ਹੈ।

Advertisements

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰ ਦੇ ਆਸ-ਪਾਸ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਅਣਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ। ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਨਿਪਟਾਉਣ ਲਈ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿਚ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਈ ਜਾਵੇ।

ਪ੍ਰੀਖਿਆ ਜ਼ਿਲ੍ਹੇ ਦੇ 23 ਪ੍ਰੀਖਿਆ ਕੇਂਦਰਾਂ ਵਿਚ ਹੋਵੇਗੀ, ਜਿਨ੍ਹਾਂ ਵਿਚ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੰਟਾ ਘਰ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਗੜ੍ਹ, ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਹੁਸਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸ ਪੁਰਹੀਰਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਗਾ, ਕਲਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਹਰਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲਪੁਰ (ਲੜਕੇ), ਦੋਆਬਾ ਪਬਲਿਕ ਸਕੂਲ ਦੋਹਿਰੋਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਦੋਆਬਾ ਪਬਲਿਕ ਸਕੂਲ ਪਾਰੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਟਾਂਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲ ਮੱਲਕੋਵਾਲ, ਦਸ਼ਮੇਸ਼ ਪਬਲਿਕ ਸਕੂਲ ਚੱਕ ਅੱਲਾ ਬਖਸ਼, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ, ਐਸ.ਡੀ. ਸਰਵਹਿੱਤਕਾਰੀ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਸੈਕਟਰ-3 ਸ਼ਾਮਲ ਹਨ।

LEAVE A REPLY

Please enter your comment!
Please enter your name here