ਮੰਡੀਆਂ ਨੂੰ ਤੁਰੰਤ ਖਾਲੀ ਕਰਨਾ ਯਕੀਨੀ ਬਣਾਇਆ ਜਾਵੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ (ਦ ਸਟੈਲਰ ਨਿਊਜ਼) : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸੂਬੇ ਦੀਆਂ ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਹ ਨਿਰਦੇਸ਼ ਐਫਸੀਆਈ ਵੱਲੋਂ ਮੰਡੀਆਂ `ਚੋਂ ਸ਼ਰਤਾਂ ਸਹਿਤ ਸਿੱਧੀ ਡਿਲੀਵਰੀ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਤੁਰੰਤ ਬਾਅਦ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਬੀਤੀ ਸ਼ਾਮ ਐਫ.ਸੀ.ਆਈ ਨੇ ਕਣਕ ਦੀ ਮਨਜ਼ੂਰੀ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਜਿਸਦੀ ਖਰੀਦ ਸੂਬੇ ਦੀਆਂ ਏਜੰਸੀਆਂ ਵੱਲੋਂ ਸੁੰਗੜੇ ਦਾਣਿਆਂ ਸਬੰਧੀ ਮਾਪਦੰਡਾਂ ਵਿੱਚ ਢਿੱਲ ਮਿਲਣ ਦੀ ਉਮੀਦ ਨਾਲ ਪਹਿਲਾਂ ਹੀ ਕਰ ਲਈ ਗਈ ਸੀ। ਉਨ੍ਹਾਂ ਕਿਹਾ ਕਿ ਕਣਕ ਲਈ ਮਨਜ਼ੂਰੀ ਇਸ ਸਬੰਧ ਵਿੱਚ ਭਾਰਤ ਸਰਕਾਰ ਦੇ ਅੰਤਿਮ ਫੈਸਲੇ ਦੇ ਅਧੀਨ ਹੋਵੇਗੀ।

Advertisements

ਜ਼ਿਕਰਯੋਗ ਹੈ ਕਿ ਮਾਰਚ ਅਤੇ ਅਪ੍ਰੈਲ ਦੇ ਮਹੀਨਿਆਂ ਵਿੱਚ ਸੂਬੇ `ਚ ਪਈ ਅੱਤ ਦੀ ਗਰਮੀ ਕਾਰਨ ਕਣਕ ਦਾ ਦਾਣਾ ਸੁੰਗੜ ਗਿਆ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ਸੁੰਗੜੇ ਹੋਏ ਦਾਣਿਆਂ ਸਬੰਧੀ ਮੌਜੂਦਾ 6 ਫੀਸਦ ਦੀ ਮਨਜ਼ੂਰਸ਼ੁਦਾ ਸੀਮਾ ਤੋਂ ਵੱਧ ਢਿੱਲ ਦੇਣ ਲਈ ਭਾਰਤ ਸਰਕਾਰ ਨੂੰ ਲਿਖਿਆ ਸੀ ਤਾਂ ਜੋ ਫਸਲ ਦੀ ਖਰੀਦ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਅਜਿਹੇ ਕਾਰਨਾਂ ਕਰਕੇ ਮਾਰ ਨਾ ਝੱਲਣੀ ਪਵੇ ਜੋ ਕਿ ਉਨ੍ਹਾਂ ਦੇ ਵੱਸ ਤੋਂ ਬਾਹਰ ਹਨ।

LEAVE A REPLY

Please enter your comment!
Please enter your name here