ਪਾਵਰਕਾਮ ਸੀ.ਐੱਚ.ਬੀ ਅਤੇ ਸੀ.ਐਚ.ਡਬਲਿਊ ਠੇਕਾ ਕਾਮਿਆਂ ਦੀ ਜਥੇਬੰਦੀ ਨਾਲ ਬਿਜਲੀ ਮੰਤਰੀ ਅਤੇ ਹੋਰ ਅਧਿਕਾਰੀਆਂ ਦੀ ਹੋਈ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਠੇਕਾ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਪ੍ਰੋਗਰਾਮ ਉਲੀਕਿਆ ਗਿਆ ਸੀ ਪਰ ਬਿਜਲੀ ਮੰਤਰੀ ਅਤੇ ਹੋਰ ਅਧਿਕਾਰੀਆਂ ਵੱਲੋਂ ਪ੍ਰੋਗਰਾਮ ਤੋਂ ਪਹਿਲਾਂ ਮੀਟਿੰਗ ਦਾ ਸਮਾਂ ਨਿਸ਼ਚਿਤ ਕੀਤਾ ਗਿਆ । ਅੱਜ ਪਾਵਰਕਾਮ ਦੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਜੀ ਨਾਲ ਮੁਹਾਲੀ ਗੈਸਟ ਹਾਊਸ ਵਿਖੇ ਜਥੇਬੰਦੀ ਦੀ ਮੀਟਿੰਗ ਹੋਈ । ਮੀਟਿੰਗ ਵਿੱਚ ਪਾਵਰਕੌਮ ਮੈਨੇਜਮੈਂਟ ਵੱਲੋਂ ਡਾਇਰੈਕਟਰ ਡੀ ਅਤੇ ਉਪ ਸਕੱਤਰ ਆਈ ਆਰ ਅਤੇ ਹੋਰ ਵੀ ਅਧਿਕਾਰੀ ਸ਼ਾਮਲ ਰਹੇ । ਯੂਨੀਅਨ ਵੱਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ ਰਜੇਸ਼ ਕੁਮਾਰ ਮਲਕੀਤ ਸਿੰਘ ਰਜੇਸ਼ ਕੁਮਾਰ ਇੰਦਰਪ੍ਰੀਤ ਸਿੰਘ ਸ਼ਾਮਲ ਹੋਏ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਦੱਸਿਆ ਮੀਟਿੰਗ ਵਿਚ ਮੰਗਾਂ ਮਸਲਿਆਂ ਤੇ ਚਰਚਾ ਕਰਦਿਆਂ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਪੂਰਨਗਠਨ ਦੇ ਨਾਂ ਤੇ ਕੀਤੀਆਂ ਜਾ ਰਹੀਆਂ ਅਸਾਮੀਆਂ ਨੂੰ ਖਤਮ ਕਰਨ ਅਤੇ ਸਮੂਹ ਸੀ ਐਚ ਬੀ ਅਤੇ ਸੀ ਐਚ ਡਬਲਯੂ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਰਕਾਰ ਵੱਲੋਂ ਮੰਗੀ ਠੇਕਾ ਕਾਮਿਆਂ ਦੀ ਪ੍ਰਪੋਜ਼ਲ ਨੂੰ ਭੇਜਣ, ਛਾਂਟੀ ਕੀਤੇ ਕਾਮਿਆਂ ਨੂੰ ਮੁੜ ਨੌਕਰੀ ਤੇ ਬਹਾਲ ਕਰਨ, ਕਰੰਟ ਦੌਰਾਨ ਮੌਤ ਦੇ ਮੂੰਹ ਚ ਪਏ ਤੇ ਅਪੰਗ ਹੋਏ ਕਾਮਿਆਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਨੌਕਰੀ ਪੈਨਸ਼ਨ ਦਾ ਪ੍ਰਬੰਧ ਕਰਨ, ਨਵੇਂ ਰੇਟਾਂ ਨੂੰ ਲਾਗੂ ਕਰਨ ਅਤੇ 2013 ਤੋਂ ਪੁਰਾਣਾ ਬਕਾਇਆ ਏਰੀਅਲ /ਬੋਨਸ ਦੀ ਅਦਾਇਗੀ ਕਰਨ, ਸੀ.ਐਚ.ਬੀ ਅਤੇ ਸੀ ਐੱਚ ਬੀ ਡਬਲਿਊ ਦੇ ਤੇਲ ਭੱਤੇ ਨੂੰ ਬਰਾਬਰ ਕਰ ਤੇਲ ਭੱਤੇ ਵਿੱਚ ਵਾਧਾ ਕਰਨ ਈ.ਪੀ.ਐਫ ਅਤੇ ਈ.ਐਸ.ਆਈ ਵਿੱਚ ਹੋਈ ਘਪਲੇਬਾਜ਼ੀ ਨੂੰ ਰੋਕ ਕੇ ਪੁਰਾਣਾ ਬਕਾਇਆ ਜਾਰੀ ਕਰਨ, ਆਈ ਐੱਸ ਆਈ ਮਾਰਕ ਦੀਆਂ ਟੂਲ ਕਿੱਟਾਂ ਮੁਹੱਈਆ ਕਰਵਾਉਣ ਟਰੇਨਿੰਗ ਦਾ ਪ੍ਰਬੰਧ ਅਤੇ ਹੋਰ ਮੰਗ ਪੱਤਰ ਵਿਚ ਦਰਜ ਮੰਗਾਂ ਤੇ ਚਰਚਾ ਹੋਈ ਮੰਗਾਂ ਤੇ ਚਰਚਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਅਤੇ ਪਾਵਰਕਾਮ ਮੈਨੇਜਮੈਂਟ ਅਧਿਕਾਰੀਆਂ ਵੱਲੋਂ ਕਾਮਿਆਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ

Advertisements

ਅਤੇ ਹਾਦਸਾਗ੍ਰਸਤ ਕਾਮਿਆਂ ਦੇ ਪਰਿਵਾਰਾਂ ਨੂੰ ਮੁਆਵਜਾ ਨੌਕਰੀ ਪੈਨਸ਼ਨ ਦਾ ਪ੍ਰਬੰਧ ਕਰਵਾਉਣ ਲਈ ਕਮੇਟੀ ਦਾ ਗਠਨ ਵੀ ਕੀਤਾ ਗਿਆ। ਛਾਂਟੀ ਕੀਤੇ ਕਾਮਿਆਂ ਨੂੰ ਮੁੜ ਨੌਕਰੀ ਤੇ ਬਹਾਲ ਕਰਨ ਬਾਰੇ ਕਿਹਾ ਗਿਆ ਅਤੇ ਠੇਕਾ ਕਾਮਿਆਂ ਨੂੰ ਪੱਕੇ ਕਰਨ ਕਈ ਕੈਬਨਿਟ ਮੀਟਿੰਗ ਚ ਵਿਚਾਰ ਕੇ ਅਤੇ ਦੁਆਰਾ ਵਿਚਾਰ ਕਰਨ ਕੇ ਕਾਮਿਆਂ ਨੂੰ ਰੈਗੂਲਰ ਕਰਨ ਦਾ ਵੀ ਭਰੋਸਾ ਦਿੱਤ। ਅਗਲੀ ਹੋਣ ਵਾਲੀ ਮੀਟਿੰਗ ਵਿੱਚ ਹੋਏ ਘਪਲਿਆਂ ਦੀਆਂ ਲਿਸਟਾਂ ਮਿਲੀਆਂ ਘੱਟ ਤਨਖਾਹਾਂ ਦੀਆਂ ਲਿਸਟਾਂ ਵੀ ਮੰਗੀਆਂ ਗਈਆਂ । ਜਥੇਬੰਦੀ ਵਲੋਂ ਮੰਗ ਕੀਤੀ ਕਿ ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੋਂ ਪਹਿਲਾਂ ਸਮੂਹ ਸੀ ਐੱਚ ਬੀ ਅਤੇ ਡਬਲਿਊ ਠੇਕਾ ਕਾਮਿਆਂ ਨੂੰ ਵਿਭਾਗ ਚ ਲੈ ਕੇ ਰੈਗੂਲਰ ਕੀਤਾ ਜਾਵੇ । ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇ । ਜਥੇਬੰਦੀ ਵੱਲੋਂ ਅਗਲੇ ਸੰਘਰਸ਼ ਦੇ ਐਲਾਨ ਲਈ ਅਤੇ ਹੋਈ ਮੀਟਿੰਗ ਚ’ ਤੇ ਮੰਗਾਂ ਤੇ ਚਰਚਾ ਕਰਨ ਲਈ 3 ਮਈ 2022 ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।

LEAVE A REPLY

Please enter your comment!
Please enter your name here