ਵਿਧਾਇਕ ਰਣਬੀਰ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਵੈਟਰਨਰੀ ਹਸਪਤਾਲ ਦਾ ਕੀਤਾ ਗਿਆ ਦੌਰਾ

ਫਿਰੋਜ਼ਪੁਰ (ਦ ਸਟੈਲਰ ਨਿਊਜ਼)। ਵਿਧਾਇਕ ਫਿਰੋ਼ਜਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਵੱਲੋਂ ਫਿਰੋਜ਼ਪੁਰ ਸ਼ਹਿਰ ਦੇ ਵੈਟਰਨਰੀ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਦੁਆਰਾ ਹਸਪਤਾਲ ਦੇ ਡਾਕਟਰਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਤੇ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ।

Advertisements

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ, ਸਿਹਤ ਅਤੇ ਸਿੱਖਿਆ ਆਦਿ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਸਿਰਤੋੜ ਯੀਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਸਿਹਤ ਸੇਵਾਵਾਂ ਚ ਵਿਸ਼ੇਸ਼ ਸੁਧਾਰ ਲਿਆਂਦੇ ਜਾਣਗੇ। ਉਨ੍ਹਾਂ ਹਾਜ਼ਰ ਡਾਕਟਰਾਂ ਅਤੇ ਹਸਪਤਾਲ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਜੇਕਰ ਕੋਈ ਵੀ ਉਨ੍ਹਾਂ ਕੋਲ ਆਪਣੇ ਪਸ਼ੂ ਸਬੰਧੀ ਕੋਈ ਸੁਝਾਅ ਜਾਂ ਇਲਾਜ ਲਈ ਆੳਂਦਾ ਹੈ ਤਾਂ ਉਸਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ ਤੇ ਕਿਸੇ ਵੀ ਆਉਣ ਵਾਲੇ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਨਮੀਤ ਮਿੱਠੂ ਸਾਬਕਾ ਕੌਂਸਲਰ, ਡਾ. ਗੁਰਮੇਜ਼ ਰਾਮ ਗੋਰਾਇਆ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here