ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਹੜਤਾਲ ਦਾ ਐਲਾਨ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਮਿਤੀ 30 ਅਪ੍ਰੈਲ ਨੂੰ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਰੇਸ਼ਮ ਸਿੰਘ ਗਿੱਲ ਸੂਬਾ ਪ੍ਰਧਾਨ ਦੀ ਅਗਵਾਈ ਵਿੱਚ ਲੁਧਿਆਣਾ ਬੱਸ ਸਟੈਂਡ ਵਿੱਖੇ ਹੋਈ ਜਿਸ ਵਿੱਚ ਪੂਰੇ ਪੰਜਾਬ ਤੋ ਪੰਜਾਬ ਰੋਡਵੇਜ਼ ਪਨਬਸ ਤੇ ਪੀਆਰਟੀਸੀ ਦੇ ਡਿੱਪੂਆਂ ਦੇ ਆਹੁਦੇਦਾਰ ਸ਼ਾਮਿਲ ਹੋਏ। ਇਸ ਮੌਕੇ ਤੇ ਪੰਜਾਬ ਦੇ ਸਮੂਹ ਪੰਜਾਬ ਰੋਡਵੇਜ਼ ਪਨਬਸ ਅਤੇ ਪੀਆਰਟੀਸੀ ਦੇ ਆਹੁਦੇਦਾਰਾਂ ਦੀ ਸਹਿਮਤੀ ਅਨੁਸਾਰ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ, ਸੀਮੀ ਪ੍ਰਧਾਨ ਹਰਕੇਸ਼ ਵਿੱਕੀ ਅਤੇ ਬਲਜੀਤ ਸਿੰਘ ਜੁਆਇੰਟ ਸਕੱਤਰ ਜਗਤਾਰ ਸਿੰਘ ਜਲੋਰ ਸਿੰਘ ਅਤੇ ਗੁਰਪ੍ਰੀਤ ਪੰਨੂੰ ਵੱਲੋ ਪਨਬਸ ਤੇ ਪੀਆਰਟੀਸੀ ਦੇ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਦੁਆਰਾ ਉਲੀਕੇ ਸੰਘਰਸ਼ ਬਾਰੇ ਦੱਸਦੇ ਹੋਏ ਜਾਣਕਾਰੀ ਸਾਂਝੀ ਕੀਤੀ ਗਈ ਕਿ ਪਨਬਸ ਤੇ ਪੀਆਰਟੀਸੀ ਮੁਲਾਜਮਾਂ ਆਪਣੀਆਂ ਮੰਗਾਂ ਲਈ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤ ਨਵੀ ਬਣੀ ਸਰਕਾਰਾ ਦੇ ਟਰਾਂਸਪੋਰਟ ਮੰਤਰੀ ਨਾਲ ਦੋ ਮੀਟਿੰਗਾਂ ਕਰ ਚੁੱਕੇ ਹਾਂ। ਪਰ ਮੰਤਰੀ ਵੱਲੋ ਪਨਬੱਸ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋ-ਪਰੋਖੇ ਕੀਤਾ ਜਾ ਰਿਹਾ ਜਿਸ ਤੋ ਲੱਗਦਾ ਹੈ ਕਿ ਨਵੀ ਬਣੀ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਦੇ ਰਸਤੇ ਤੇ ਚਲਦੀ ਹੋਈ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪਾਸੇ ਤੁਰ ਪਈ ਹੈ।

Advertisements

ਇਸ ਕਾਰਨ ਜਥੇਬੰਦੀ ਨੂੰ ਮਜਬੂਰ ਹੋ ਕੇ ਸਰਕਾਰ ਨੂੰ ਪਨਬਸ ਤੇ ਪੀਆਰਟੀਸੀ ਦੇ ਕੱਚੇ ਮੁਲਾਜਮਾਂ ਦੀ ਅਹਿਮੀਅਤ ਤੇ ਟਰਾਂਸਪੋਰਟ ਅਦਾਰੇ ਚ ਇਹਨਾਂ ਮੁਲਾਜਮਾਂ ਦੀਆਂ ਸੇਵਾਵਾਂ ਤੋ ਜਾਣੂ ਕਰਵਾਉਣ ਸੰਬੰਧੀ ਆਪਣੀਆਂ ਮੰਗਾਂ ਕੱਚੇ ਮੁਲਾਜਮਾਂ ਨੂੰ ਪੱਕਾਂ ਕਰਵਾਉਣਾ, ਪਨਬਸ ਤੇ ਪੀਆਰਟੀਸੀ ਵਿੱਚ ਦਸ ਹਜਾਰ ਨਵੀਆਂ ਬੱਸਾਂ ਪਵਾਉਣਾਂ, ਵਰਕਸ਼ਾਪ ਕਰਮਚਾਰੀਆਂ ਨੂੰ ਰੈਗੂਲਰ ਸਟਾਫ ਦੀ ਤਰਜ ਤੇ ਜਨਤਕ ਤੇ ਹੋਰ ਸਰਕਾਰੀ ਛੁੱਟੀਆਂ ਅਤੇ ਸਕਿੱਲ ਤੇ ਸੈਮੀ ਸਕਿੱਲ ਪੇਅ ਸਕੇਲ ਲਾਗੂ ਕਰਵਾਉਣਾ, ਟਿਕਟ ਦੀ ਜਿੰਮੇਵਾਰੀ ਸਵਾਰੀ ਦੀ ਤੈਅ ਕਰਵਾਉਣਾ, ਨਵੇ ਬਣ ਰਹੇ ਟਾਈਮ ਟੇਬਲ ਜਥੇਬੰਦੀ ਦੀ ਸਲਾਹ ਅਨੁਸਾਰ ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਪੱਖ ਚ ਬਣਾਉਣ, ਅਧਿਕਾਰੀਆਂ ਵੱਲੋ ਧੱਕੇਸ਼ਾਹੀ ਨਾਲ ਨਜਾਇਜ਼ ਰਿਪੋਰਟਾਂ ਤੇ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜਮ ਬਹਾਲ ਕਰਨ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਨਾ, ਡਾਟਾ ਐਟਰੀ ਉਪਰੇਟਰਾਂ ਅਤੇ ਅਡਵਾਂਸ ਬੁਕਰਾ ਦੀ ਤਨਖਾਹ ਵਿੱਚ ਵਾਧਾ ਕਰਨਾ ਅਤੇ ਰਿਪੋਰਟਾ ਦੀਆਂ ਕੰਡੀਸ਼ਨਾਂ ਲਾਕੇ ਕੱਢੇ ਮੁਲਾਜ਼ਮਾਂ ਨੂੰ ਅਤੇ ਸ਼ੰਘਰਸ਼ਾ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਪੂਰੀਆਂ ਤਨਖਾਹਾਂ ਤੇ ਬਹਾਲ ਕਰਵਾਉਣ ਸੰਬੰਧੀ ਮੰਗਾਂ ਨੂੰ ਪੂਰਾ ਕਰਵਾਉਣ ਸੰਬੰਧੀ ਮਿਤੀ 10 ਮਈ ਨੂੰ ਸਮੂਹ ਪੰਜਾਬ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ 17 ਮਈ ਨੂੰ ਸਟੇਟ ਲੇਬਲ ਤੇ ਪ੍ਰੈਸ ਕਾਨਫਰੰਸ ਕਰਾਂਗੇ ਅਤੇ ਮਿਤੀ 24 ਮਈ ਨੂੰ ਸਾਰੇ ਪੰਜਾਬ ਦੇ ਪੀਆਰਟੀ ਸੀਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਂਡ ਦੋ ਘੰਟੇ ਲਈ ਬੰਦ ਕਰਕੇ ਮਿਤੀ 28,29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦੇ ਕੇ ਮਿਤੀ 6 ਜੂਨ ਨੂੰ ਗੇਟ ਰੈਲੀਆਂ ਕਰਕੇ ਮਿਤੀ 8,9,10 ਜੂਨ ਨੂੰ ਹੜਤਾਲ ਕਰਕੇ ਪਨਬਸ ਅਤੇ ਪੀਆਰਟੀਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਜਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ।
ਇਸ ਮੌਕੇ ਤੇ ਪ੍ਰਧਾਨ ਸਤਵਿੰਦਰ ਸਿੰਘ, ਪ੍ਰਦੀਪ ਕੁਮਾਰ, ਜਤਿੰਦਰ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ, ਸਹਿਜਪਾਲ ਸਿੰਘ, ਗੁਰਜੀਤ ਸਿੰਘ, ਹਰਜਿੰਦਰ ਸਿੰਘ ਹੈਰੀ ਆਦਿ ਆਗੂ ਹਾਜ਼ਰ ਹੋਏ।

LEAVE A REPLY

Please enter your comment!
Please enter your name here