ਜ਼ਿਲ੍ਹੇ ਵਿੱਚ ਐਤਵਾਰ ਨੂੰ ਨਹੀਂ ਮਿਲਿਆ ਕੋਰੋਨਾ ਦਾ ਕੋਈ ਨਵਾਂ ਕੇਸ, ਐਕਟਿਵ ਕੇਸ 10

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 457 ਨਵੇਂ ਸੈਂਪਲ ਲੈਣ ਨਾਲ ਅਤੇ 697 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ-19 ਦਾ ਕੋਈ ਨਵਾਂ ਪਾਜੇਟਿਵ ਮਰੀਜ ਨਹੀਂ ਆਇਆ ਹੈ। ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿੱਚੋ 38022 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2862 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 40884 ਹੋ ਗਏ ਹਨ ।

Advertisements

ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 1171862 ਹੈ ਤੇ ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1132632 ਸੈਂਪਲ ਨੈਗਟਿਵ ਹਨ, ਜਦਕਿ 3016 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1096 ਹੈ। ਐਕਟਿਵ ਕੇਸਾਂ ਦੀ ਗਿਣਤੀ 10 ਹੈ, ਜਦਕਿ ਠੀਕ ਹੋਏ ਮਰੀਜਾਂ ਦੀ ਗਿਣਤੀ 39778 ਹੈ ।

LEAVE A REPLY

Please enter your comment!
Please enter your name here