ਸਿਹਤ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ ਕਰੋਨਾ ਟੀਕਾਕਰਨ ਕੈਂਪ ਵਿੱਚ 90 ਲੋਕਾਂ ਨੇ ਲਗਵਾਈ ਵੈਕਸੀਨ

ਫਿਰੋਜ਼ਪੁਰ(ਦ ਸਟੈਲਰ ਨਿਊਜ਼): ਹੈਲਪੇਜ ਇੰਡੀਆ ਜੇ.ਐਸ.ਆਈ. ਅਤੇ ਸਿਹਤ ਵਿਭਾਗ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੁਲਚੀ ਕੇ ਰੋਡ ਵਿਖੇ ਏ.ਐਨ.ਐਮ. ਸੰਗੀਤਾ ਅਤੇ ਹੈਲਪੇਜ ਇੰਡੀਆ ਦੀ ਜ਼ਿਲ੍ਹਾ ਕੋਆਰਡੀਨੇਟਰ ਮਿਸ ਪਰਸਿਸਪਾਲ ਦੀ ਨਿਗਰਾਨੀ ਹੇਠ ਕਰੋਨਾ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 90 ਲੋਕਾਂ ਨੇ ਕੋਵਿਡ ਵੈਕਸੀਨ ਲਗਵਾਈ। ਇਸ ਮੌਕੇ ਜਾਣਕਾਰੀ ਦਿੰਦਿਆਂ ਹੈਲਪੇਜ ਇੰਡੀਆ ਦੀ ਜ਼ਿਲ੍ਹਾ ਕੋਆਰਡੀਨੇਟਰ ਮਿਸ ਪਰਸਿਸਪਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਟੀਕਾਕਰਨ ਕਰਵਾਉਣ ਵਾਲਿਆਂ ‘ਚ 15 ਸਾਲ ਤੋਂ ਲੈ ਕੇ 60 ਸਾਲ ਤੋਂ ਉੱਪਰ ਉਮਰ ਵਰਗ ਦੇ ਲੋਕ ਸ਼ਾਮਲ ਸਨ।

Advertisements

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਟੀਕਾਕਰਨ ਦੀ ਪਹਿਲੀ, ਦੂਜੀ ਡੋਜ ਤੋਂ ਇਲਾਵਾ ਬੂਸਟਰ ਡੋਜ ਵੀ ਲਗਾਈ ਗਈ ਹੈ। ਕੈਂਪ ਦੌਰਾਨ ਵਿਸ਼ਵ ਟੀਕਾਕਰਨ ਹਫ਼ਤਾ ਨੂੰ ਮੁੱਖ ਰੱਖਦੇ ਹੋਏ ਟੀਕਾਕਰਨ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ। ਕੈਂਪ ਵਿੱਚ ਜੇਮਸਪਾਲ, ਸਲਮਾ ਅਤੇ ਕੁਲਦੀਪ ਕੌਰ ਤੋਂ ਇਲਾਵਾ ਹੈਲਪੇਜ ਇੰਡੀਆ ਦੇ ਕਈ ਵਲੰਟੀਅਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here