ਆਜ਼ਾਦੀ ਘੁਲਾਟੀਏ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੇ ਪਿੰਡ ਕੋਟਲਾ ਨੌਧ ਸਿੰਘ ਨੂੰ ਮਾਡਲ ਪਿੰਡ ਵਜੋਂ ਕੀਤਾ ਜਾਵੇਗਾ ਵਿਕਸਿਤ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਏ ਗਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੇ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਜ਼ਿਲ੍ਹੇ ਦੇ ਵੱਖ-ਵੱਖ ਆਜ਼ਾਦੀ ਘੁਲਾਟੀਆਂ ਨੇ ਆਪਣਾ ਆਪਾ ਵਾਰਿਆ ਹੈ ਅਤੇ ਅਜਿਹੀਆਂ ਮਹਾਨ ਸਖਸ਼ੀਅਤਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪਿੰਡ ਕੋਟਲਾ ਨੌਧ ਸਿੰਘ ਦੇ ਆਜ਼ਾਦੀ ਘੁਲਾਟੀਏ ਬਾਬਾ ਹਰਨਾਮ ਸਿੰਘ ਟੁੰਡੀਲਾਟ ਦੇ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਇਸ ਪਿੰਡ ਵਿਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਕੇ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਦੇਸ਼ ਦੇ ਗੁੰਮਨਾਮ ਯੋਧਿਆਂ ਦੀ ਸ਼ਨਾਖਤ ਕੀਤੀ ਜਾਵੇਗੀ, ਤਾਂ ਜੋ ਉਹਨਾਂ ਵਲੋਂ ਦੇਸ਼ ਲਈ ਪਾਏ ਯੋਗਦਾਨ ਬਾਰੇ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਗੁੰਮਨਾਮ ਯੋਧਿਆਂ ਬਾਰੇ ਜਾਣਕਾਰੀ ਰੱਖਦਾ ਹੈ, ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਬੰਧੀ ਸਲਾਨਾ ਕੈਲੰਡਰ ਜਾਰੀ ਕਰਕੇ ਗਤੀਵਿਧੀਆਂ ਕੀਤੀਆਂ ਜਾਣ, ਤਾਂ ਜੋ ਇਹ ਗਤੀਵਿਧੀਆਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਹ ਕੈਲੰਡਰ ਤਿਆਰ ਕਰਕੇ ਜਲਦੀ ਸੌਂਪਿਆ ਜਾਵੇ, ਤਾਂ ਜੋ ਪ੍ਰਸ਼ਾਸਨ ਵਲੋਂ ਨਜ਼ਰਸਾਨੀ ਵੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਸੁੰਦਰੀਕਰਨ ਤੋਂ ਇਲਾਵਾ ਵਿਦਿਅਕ ਸੰਸਥਾਵਾਂ ਵਿਚ ਵਿਸ਼ੇਸ਼ ਗਤੀਵਿਧੀਆਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਭਾਸ਼ਾ ਸਿਖੋ ਪ੍ਰੋਗਰਾਮ ਵਿਚ ਤੇਲਗੂ ਅਤੇ ਪੰਜਾਬੀ ਭਾਸ਼ਾਵਾਂ ਦਾ ਆਦਾਨ-ਪ੍ਰਦਾਨ ਹੋਵੇਗਾ, ਇਸ ਲਈ ਸਬੰਧਤ ਵਿਭਾਗ ਇਸ ਸਬੰਧੀ ਕੀਤੀ ਜਾਣ ਵਾਲੀ ਗਤੀਵਿਧੀ ਦੀ ਯੋਜਨਾ ਵੀ ਤਿਆਰ ਕਰਨ।

Advertisements

ਸੰਦੀਪ ਹੰਸ ਨੇ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿਚ ਹਰ ਉਮਰ ਵਰਗ ਦੇ ਵਿਅਕਤੀਆਂ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਅਤੇ ਹੋਰ ਦਫ਼ਤਰਾਂ ਵਿਚ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੇ ਲੋਗੋ/ਫਲੈਕਸ ਆਦਿ ਵੀ ਲਗਾਏ ਜਾਣ। ਉਨ੍ਹਾਂ ਜੰਗਲਾਤ ਵਿਭਾਗ ਨੂੰ ਵੀ ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਸਬ-ਡਵੀਜ਼ਨ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾਵੇ। ਇਸ ਤੋਂ ਇਲਾਵਾ ਆਈਕੋਨ ਗਤੀਵਿਧੀਆਂ ਵੀ ਆਰੰਭੀਆਂ ਜਾਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਅਰਵਿੰਦ ਕੁਮਾਰ, ਤਹਿਸੀਲਦਾਰ ਹੁਸ਼ਿਆਰਪੁਰ ਕਰਮਜੋਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

LEAVE A REPLY

Please enter your comment!
Please enter your name here