ਸੁਭਾਨਪੁਰ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਕੀਤਾ ਗਿਆ ਜਾਗਰੂਕ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਐੱਸ.ਐੱਸ.ਪੀ ਕਪੂਰਥਲਾ ਰਾਜਬੱਚਨ ਸਿੰਘ ਸੰਧੂ ਅਤੇ ਡੀ.ਐਸ.ਪੀ ਭੁਲੱਥ ਅਮਰੀਕ ਸਿੰਘ ਚਾਹਲ ਦੁਵਾਰਾ.ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਸੁਭਾਨਪੁਰ ਦੇ ਮੁਖੀ ਹਰਜੀਤ ਸਿੰਘ ਦੀ ਅਗਵਾਈ ਵਿੱਚ ਸੁਭਾਨਪੁਰ ਪੁਲਿਸ ਦੁਆਰਾ ਹਮੀਰਾ, ਨਵੀਂ ਆਬਾਦੀ ਹਮੀਰਾ,ਜਗਜੀਤ ਨਗਰ ਹਮੀਰਾ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕੀਤਾ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਏਐਸਆਈ ਗੁਰਦੇਵ ਸਿੰਘ ਅਤੇ ਏਐੱਸਆਈ ਰਾਜਿੰਦਰ ਕੁਮਾਰ ਨੇ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ

Advertisements

ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਉਨ੍ਹਾਂ ਨੇ ਕਿਹਾ ਕਿ ਤੁਹਾਡੇ ਨਜ਼ਦੀਕ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਜਾਵੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ ਇਸ ਮੌਕੇ ਤੇ ਗਾ੍ਮ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਸਨ

LEAVE A REPLY

Please enter your comment!
Please enter your name here