ਕਪੂਰਥਲਾ ਦੇ ਪੱਤਰਕਾਰ ਭਾਈਚਾਰੇ ਵਲੋਂ ਮਨਾਇਆ ਗਿਆ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ

ਕਪੂਰਥਲਾ (ਦ ਸਟੈਲਰ ਨਿਊਜ਼) ਰਿਪੋਰਟ: ਗੌਰਵ ਮੜੀਆ। ਸਥਾਨਕ ਪ੍ਰੈੱਸ ਕਲੱਬ ਕਪੂਰਥਲਾ ਵਿਖੇ ਸਮੂਹ ਪ੍ਰਿੰਟ, ਇਲੈਕਟ੍ਰੋਨਿਕ ਅਤੇ ਵੈੱਬ (ਡਿਜਿਟਲ) ਮੀਡੀਆ ਨਾਲ ਸਬੰਧਤ ਪੱਤਰਕਾਰ ਭਾਈਚਾਰੇ ਵੱਲੋਂ ਵਿਸ਼ਵ ਪ੍ਰੈੱਸ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵੱਖ-ਵੱਖ ਅਖ਼ਬਾਰਾਂ, ਵੈੱਬ ਪੋਰਟਲਾਂ ਅਤੇ ਟੀਵੀ ਚੈਨਲਾਂ ਦੇ ਪੱਤਰਕਾਰ ਸ਼ਾਮਲ ਹੋਏ। ਇਸ ਮੌਕੇ ਤੇ ਕਰਵਾਏ ਗਏ ਇਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਵੱਖ-ਵੱਖ ਪੱਤਰਕਾਰਾਂ ਵੱਲੋਂ ਪ੍ਰੈੱਸ ਦੀ ਆਜ਼ਾਦੀ ਦੇ ਵਿਸ਼ੇ ਅਤੇ ਫੀਲਡ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਸਮਸਿਆਂ ਬਾਰੇ ਆਪਣੇ ਵਿਚਾਰ ਰੱਖੇ ਗਏ। ਪੱਤਰਕਾਰਾਂ ਵੱਲੋਂ ਇਸ ਦਿਨ ਨੂੰ ਮਨਾਉਣ ਦੇ ਮਹੱਤਵ ਸੰਬੰਧੀ ਦੱਸਿਆ ਗਿਆ ਕਿ ਸੰਯੁਕਤ ਰਾਸ਼ਟਰ ਦੇ 1948 ਦੇ ਮਨੁੱਖੀ ਅਧਿਕਾਰਾਂ ਬਾਰੇ ਵਿਸ਼ਵਵਿਆਪੀ ਐਲਾਨ ਵਿਚ ਕਿਹਾ ਗਿਆ ਹੈ ਕਿ ਹਰੇਕ ਨੂੰ ਵਿਚਾਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਅਧਿਕਾਰ ਹੈ। ਇਸ ਅਧਿਕਾਰ ਵਿਚ ਬਿਨਾਂ ਕਿਸੇ ਦਖਲ ਦੇ ਵਿਚਾਰਾਂ ਨੂੰ ਕਿਸੇ ਵੀ ਮੰਚ ’ਤੇ ਆਜ਼ਾਦੀ ਨਾਲ ਰੱਖਣਾ, ਕਿਸੇ ਵੀ ਮਸਲੇ ’ਤੇ ਆਪਣੀ ਸਹਿਮਤੀ ਅਤੇ ਅਸਹਿਮਤੀ ਪ੍ਰਗਟਾਉਣ, ਰੱਖਣ ਦੀ ਆਜ਼ਾਦੀ ਸ਼ਾਮਲ ਹੈ। ਪੱਤਰਕਾਰਤਾ ਦੀ ਅਜ਼ਾਦੀ ਦੀ ਮਹੱਤਤਾ ਨੂੰ ਵੇਖਦੇ ਹੋਏ ਹੀ ਸੰਯੁਕਤ ਰਾਸ਼ਟਰ ਸੰਘ ਨੇ 1993 ਵਿਚ 3 ਮਈ ਦੇ ਦਿਹਾੜੇ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਵਜੋਂ ਘੋਸ਼ਿਤ ਕੀਤਾ ਸੀ। ਉਸ ਤੋਂ ਬਾਅਦ ਹਰ ਸਾਲ 3 ਮਈ ਨੂੰ ਵਿਸ਼ਵ ਪ੍ਰੈਸ ਅਜ਼ਾਦੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਸਰਕਾਰਾਂ ਵੱਲੋਂ ਅਤੇ ਮੀਡੀਆ ਉਦਯੋਗ ਨਾਲ ਜੁੜੇ ਲੋਕਾਂ ਦੁਆਰਾ ਇਸ ਦਿਨ ਨੂੰ ਸਥਾਨਕ ਪੱਧਰ, ਰਾਜ ਪੱਧਰ, ਰਾਸ਼ਟਰੀ ਪੱਧਰ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮਨਾਇਆ ਜਾਂਦਾ ਹੈ। ਇਸ ਮੌਕੇ ਤੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਕਲਮ ਦੀ ਆਜ਼ਾਦੀ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਤੇ ਕਈ ਵਾਰ ਝੂਠੇ ਪਰਚੇ ਕਰ ਦਿੱਤੇ ਜਾਂਦੇ ਹਨ ਅਤੇ ਉਨ੍ਹਾਂ ਨੂੰ ਆਜ਼ਾਦੀ ਨਾਲ ਖ਼ਬਰ ਲਿਖਣ ਤੋਂ ਰੋਕਿਆ ਵੀ ਜਾਂਦਾ ਹੈ। ਕਈ ਵਾਰ ਪੱਤਰਕਾਰਾਂ ਦੇ ਉੱਪਰ ਸਿਆਸੀ ਦਬਾਅ ਵੀ ਪਾਇਆ ਜਾਂਦਾ ਹੈ।

Advertisements

ਇਸ ਮੌਕੇ ਤੇ ਸੀਨੀਅਰ ਪੱਤਰਕਾਰ ਐਚ.ਐਸ. ਬਾਵਾ, ਨਰੇਸ਼ ਕੱਦ, ਅਸ਼ੋਕ ਗੋਗਨਾ, ਕਿਸ਼ੋਰ ਰਾਜਪੂਤ, ਗੌਰਵ ਮੜ੍ਹੀਆ, ਸੌਰਵ ਮੜੀਆ, ਮਨਜੀਤ ਕੌਰ, ਸਾਹਿਲ ਗੁਪਤਾ, ਸੁਨੀਲ ਗੋਗਨਾ, ਇੰਦਰਜੀਤ ਸਿੰਘ ਚਾਹਲ, ਗੁਰਦੇਵ ਸਿੰਘ ਭੱਟੀ, ਨਰੇਸ਼ ਖੋਸਲਾ, ਗਗਨ ਬਹਿਲ, ਰਮਨ ਕੁਮਾਰ, ਅਮਨਜੋਤ ਸਿੰਘ ਵਾਲੀਆ, ਗੁਰਵਿੰਦਰ ਸਿੰਘ ਬਿੱਟੂ, ਡੇਵਿਡ, ਰੋਹਿਤ, ਰਾਹੁਲ, ਡਾ. ਸੈਮ ਆਦਿ ਹਾਜ਼ਿਰ ਸਨ।

LEAVE A REPLY

Please enter your comment!
Please enter your name here